ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਇਕ ਅੱਤਵਾਦੀ ਢੇਰ
ਸ੍ਰੀਨਗਰ, 1 ਅਪ੍ਰੈਲ- ਮੰਗਲਵਾਰ ਦੇਰ ਸ਼ਾਮ ਗੰਦਰਬਲ ਜ਼ਿਲ੍ਹੇ ਦੇ ਅਰਹਾਮਾ ਜੰਗਲਾਤ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਕਈ ਘੰਟਿਆਂ ਦੀ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਮੰਗਲਵਾਰ ਦੇਰ ਸ਼ਾਮ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਸੁਰੱਖਿਆ ਬਲਾਂ ਨੇ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਅੱਤਵਾਦੀਆਂ ਨੂੰ ਘੇਰ ਲਿਆ।
ਕਈ ਘੰਟਿਆਂ ਤੱਕ ਗੋਲੀਬਾਰੀ ਜਾਰੀ ਰਹੀ। ਕਾਰਵਾਈ ਨੂੰ ਅੰਜ਼ਾਮ ਦੇਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ। ਜੰਮੂ-ਕਸ਼ਮੀਰ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਅਰਹਾਮਾ ਜੰਗਲਾਤ ਖੇਤਰ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਖਾਸ ਜਾਣਕਾਰੀ ਮਿਲੀ ਸੀ। ਇਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਕਾਰਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ।
ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸ ਨਾਲ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਜੰਮੂ-ਕਸ਼ਮੀਰ ਪੁਲਿਸ, ਸਪੈਸ਼ਲ ਆਪ੍ਰੇਸ਼ਨ ਗਰੁੱਪ ਗੰਦਰਬਲ ਅਤੇ ਫੌਜ ਦੀ 2 ਅਸਾਮ ਰਾਈਫਲਜ਼ ਦੇ ਜਵਾਨਾਂ ਦੁਆਰਾ ਕੀਤੀ ਜਾ ਰਹੀ ਸੀ।
;
;
;
;
;
;
;
;