JALANDHAR WEATHER

ਸੜਕ ਹਾਦਸੇ ’ਚ ਨੌਜਵਾਨ ਗੰਭੀਰ ਜ਼ਖ਼ਮੀ

ਜਲੰਧਰ,1 ਅਪ੍ਰੈਲ- ਜਲੰਧਰ ਦੇ ਬੱਸ ਸਟੈਂਡ ਪੁਲ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਡਿਵਾਈਡਰ ਨਾਲ ਟਕਰਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਸਵਾਰ ਬੇਹੋਸ਼ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਫਲਾਈਓਵਰ ਦੇ ਹੇਠਾਂ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਘਟਨਾ ਦੀ ਸੂਚਨਾ ਦਿੱਤੀ। ਹਾਦਸੇ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ ਤੇ ਨਾ ਹੀ ਜ਼ਖਮੀ ਵਿਅਕਤੀ ਦੀ ਪਛਾਣ ਕੀਤੀ ਗਈ ਹੈ। ਪੁਲਿਸ ਤੁਰੰਤ ਘਟਨਾ ਸਥਾਨ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਸਤਲੁਜ ਚੌਕ ਨੇੜੇ ਡਿਊਟੀ 'ਤੇ ਤਾਇਨਾਤ ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਫਲਾਈਓਵਰ 'ਤੇ ਸੜਕ ਹਾਦਸੇ ਦੀ ਸੂਚਨਾ ਮਿਲੀ। ਉਹ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ। ਜ਼ਖਮੀ ਨੂੰ ਇਲਾਜ ਲਈ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਘਟਨਾ ਵਿਚ ਸਿਰਫ਼ ਇਕ ਵਿਅਕਤੀ ਜ਼ਖਮੀ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇਹ ਪਤਾ ਨਹੀਂ ਹੈ ਕਿ ਬਾਈਕ ਸਵਾਰ ਖੰਭੇ ਨਾਲ ਟਕਰਾਇਆ ਸੀ ਜਾਂ ਕਿਸੇ ਵਾਹਨ ਨਾਲ ਜ਼ਖਮੀ ਹੋਇਆ ਸੀ, ਇਸ ਸੰਬੰਧੀ ਜਾਂਚ ਜਾਰੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ