JALANDHAR WEATHER

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੀ ਵਜੀਫਾ ਰਾਸ਼ੀ ਜਾਰੀ

ਅੰਮ੍ਰਿਤਸਰ, 1 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਹੀ ਹੈ। ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਵਿੱਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜ਼ੀਫਾ ਰਾਸ਼ੀ ਦੀ ਯੋਜਨਾ ਵੀ ਚਲਾਈ ਜਾ ਰਹੀ ਹੈ। ਇਸ ਤਹਿਤ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫ਼ੀਸਾਂ ਲਈ ਕਰੋੜਾਂ ਰੁਪਏ ਵਜ਼ੀਫੇ ਵਜੋਂ ਦਿੱਤੇ ਜਾਂਦੇ ਹਨ। ਇਸ ਵਾਰ 3743 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਰਾਹੀਂ ਵੀ ਵਿਸ਼ੇਸ਼ ਤੌਰ ’ਤੇ ਵਜੀਫੇ ਦਿੱਤੇ ਜਾਂਦੇ ਹਨ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਨੌਜੁਆਨ ਲਾਭ ਲੈ ਸਕਣ।

ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ, ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਸ਼ਾਹਬਾਜ਼ ਸਿੰਘ, ਬਿਜੈ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ, ਡਾ. ਗੁਰਜੀਤ ਸਿੰਘ, ਡਾ. ਰੁਪਿੰਦਰ ਸਿੰਘ, ਬੀਬੀ ਮਨਿੰਦਰਪਾਲ ਕੌਰ, ਸ੍ਰੀਮਤੀ ਮਮਤਾ, ਨਿਸ਼ਾਨ ਸਿੰਘ, ਜੋਗੇਸ਼ਵਰ ਸਿੰਘ, ਮਨਿੰਦਰਪਾਲ ਸਿੰਘ ਆਦਿ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ