ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਸੀ.ਏ.ਪੀ.ਐਫ਼. ਬਿੱਲ
ਨਵੀਂ ਦਿੱਲੀ, 2 ਅਪ੍ਰੈਲ- ਸੰਸਦ ਦੇ ਬਜਟ ਸੈਸ਼ਨ ਦੌਰਾਨ ਅੱਜ ਲੋਕ ਸਭਾ ਵਿਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਆਮ ਪ੍ਰਸ਼ਾਸਨ ਬਿੱਲ) 'ਤੇ ਚਰਚਾ ਕੀਤੀ ਜਾਵੇਗੀ। ਇਹ ਬਿੱਲ ਬੁੱਧਵਾਰ ਨੂੰ ਰਾਜ ਸਭਾ ਵਿਚ ਪਾਸ ਹੋ ਗਿਆ ਸੀ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਵਲੋਂ ਇਸ ਨੂੰ ਸਦਨ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਇਹ ਬਿੱਲ ਸੀਨੀਅਰ ਸੀ.ਏ.ਪੀ.ਐਫ਼. ਅਹੁਦਿਆਂ 'ਤੇ ਡੈਪੂਟੇਸ਼ਨ ਰਾਹੀਂ ਨਿਯੁਕਤੀਆਂ ਲਈ ਨਿਯਮ ਨਿਰਧਾਰਤ ਕਰਦਾ ਹੈ।
ਵਿਰੋਧੀ ਧਿਰ ਇਸ ਬਿੱਲ ਦਾ ਵਿਰੋਧ ਕਰ ਰਹੀ ਹੈ। ਕਾਂਗਰਸ ਸੰਸਦ ਮੈਂਬਰ ਮਨੀਕਮ ਟੈਗੋਰ ਨੇ ਕਿਹਾ ਕਿ ਇਹ ਉਸ ਦਿਨ ਪੇਸ਼ ਕੀਤਾ ਜਾ ਰਿਹਾ ਹੈ ਜਦੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਸਾਮ ਦੇ ਦੌਰੇ 'ਤੇ ਹਨ। ਇਸ ਤੋਂ ਇਲਾਵਾ ਅਮਰਾਵਤੀ ਨੂੰ ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਬਣਾਉਣ ਵਾਲਾ ਬਿੱਲ ਅੱਜ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਨੇ ਬੁੱਧਵਾਰ ਨੂੰ ਇਸ ਨੂੰ ਵੀ ਪਾਸ ਕਰ ਦਿੱਤਾ ਸੀ।
;
;
;
;
;
;
;
;