JALANDHAR WEATHER

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਦੇ ਵੱਖ-ਵੱਖ ਪਿੰਡਾਂ ਵਿਚ ਭਾਰੀ ਗੜ੍ਹੇਮਾਰੀ ਕਾਰਣ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਲੱਖੇਵਾਲੀ, ਲੱਕੜਵਾਲਾ, ਸ਼ੇਰੇਵਾਲਾ, ਨੰਦਗੜ੍ਹ, ਗੰਧੜ੍ਹ, ਭੁਲੇਰੀਆਂ ਅਤੇ ਭਾਗਸਰ ਵਿਖੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਕਿਸਾਨ ਭਰਾਵਾਂ ਵਲੋਂ ਪਹਿਲਾਂ ਦੇ ਬਕਾਇਆ ਮੁਆਵਜ਼ੇ ਸੰਬੰਧੀ ਉਠਾਈ ਗਈ ਮੰਗ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਸਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਸੰਬੰਧੀ ਰਿਪੋਰਟ ਅਗਲੇ ਦਿਨਾਂ ਵਿਚ ਪ੍ਰਾਪਤ ਹੋ ਜਾਵੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਇਕ ਪੀੜਤ ਪਰਿਵਾਰ ਦੀ ਸਹਾਇਤਾ ਕਰਨ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਜਸ਼ਨਦੀਪ ਬਰਾੜ ਜ਼ਿਲ੍ਹਾ ਪ੍ਰਧਾਨ 'ਆਪ' ਅਤੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ, ਚੇਅਰਮੈਨ ਕੋਆਪਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ ਸਿਮਰਜੀਤ ਸਿੰਘ ਬਰਾੜ, ਪੀ.ਏ ਅਰਸ਼ ਸਿੱਧੂ, ਪੀ.ਏ.  ਛਿੰਦਰਪਾਲ ਸਿੰਘ ਤੋਂ ਇਲਾਵਾ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ