JALANDHAR WEATHER

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਦੋ ਹੋਰ ਕਰਮਚਾਰੀ ਮੁਅੱਤਲ

 ਅੰਮ੍ਰਿਤਸਰ, 3 ਅਪ੍ਰੈਲ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਕੀਮਤੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੀ ਸੱਤ ਮੈਂਬਰੀ ਪੜਤਾਲੀਆ ਕਮੇਟੀ ਦੀ ਸਿਫਾਰਿਸ਼ 'ਤੇ ਸ਼੍ਰੋਮਣੀ ਕਮੇਟੀ ਵਲੋਂ ਦੋ ਹੋਰ ਕਰਮਚਾਰੀਆਂ ਨੂੰ ਮੁਅੱਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਅਨੁਸਾਰ ਸੈਕਸ਼ਨ 85 ਦੇ ਇੰਚਾਰਜ ਗੁਰਮੇਜ ਸਿੰਘ ਅਤੇ ਪਹਿਲਾਂ ਤੋਂ ਮੁਅੱਤਲ ਚੱਲ ਰਹੇ ਸਕੱਤਰ ਪ੍ਰਤਾਪ ਸਿੰਘ ਦੇ ਪੀਏ ਜਤਿੰਦਰ ਸਿੰਘ ਨੂੰ ਹੁਣ ਇਸ ਮਾਮਲੇ ਵਿਚ ਮੁਅੱਤਲ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ