JALANDHAR WEATHER

ਖਰੀਦ ਸੀਜ਼ਨ ਲਈ ਕੇਂਦਰ ਪੂਰੀ ਤਰ੍ਹਾਂ ਤਿਆਰ- ਰਵਨੀਤ ਬਿੱਟੂ

ਨਵੀਂ ਦਿੱਲ਼ੀ, 3 ਅਪ੍ਰੈਲ-  ਕੇਂਦਰੀ ਕੈਬਨਿਟ ਮੰਤਰੀ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਸਰਕਾਰ ਦੀ ਖਰੀਦ ਪ੍ਰਬੰਧਾਂ ਨੂੰ ਲੈ ਕੇੇ ਕਾਫੀ ਸੁਚੇਤ ਹੈ। ਉਨ੍ਹਾਂ ਨੇ ਆਪਣੀ ਪੋਸਟ ਵਿਚ ਲਿਖਿਆ ਹੈ ਕਿ ਕੇਂਦਰ ਸਰਕਾਰ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਖਰੀਦਦਾਰੀ ਬਾਰੇ ਮੇਰੇ ਸਵਾਲ ਦਾ ਜਵਾਬ ਦਿੰਦੇ ਹੋਏ ਸ਼੍ਰੀ ਪ੍ਰਹਿਲਾਦ ਜੋਸ਼ੀ ਜੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਸੁਚਾਰੂ ਅਤੇ ਸਮੇਂ ਸਿਰ ਖਰੀਦ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।


ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਚਲਾਉਣ ਲਈ ਸਾਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕੋਈ ਵੀ ਦਿੱਕਤ ਨਾ ਆਵੇ ਅਤੇ ਉਨ੍ਹਾਂ ਦੀ ਫਸਲ ਦਾ ਸਹੀ ਮੁੱਲ ਮਿਲ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ