ਖੇਤਾਂ ਨੂੰ ਜਾਂਦੀ ਪਹੀ ’ਤੇ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਵਲੋਂ ਮਾਮਲਾ ਦਰਜ
ਭਵਾਨੀਗੜ੍ਹ, 3 ਅਪ੍ਰੈਲ, (ਰਣਧੀਰ ਸਿੰਘ ਫੱਗੂਵਾਲਾ)- ਫੱਗੂਵਾਲਾ ਕਾਲੋਨੀਆਂ ’ਚੋਂ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸੰਬੰਧੀ ਮ੍ਰਿਤਕ ਗਗਨਦੀਪ ਸਿੰਘ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ 31 ਸਾਲਾ ਪੁੱਤਰ ਮੱਧ ਪ੍ਰਦੇਸ਼ ਵਿਖੇ ਕੰਬਾਈਨ ’ਤੇ ਗਿਆ ਹੋਇਆ ਸੀ।
ਲੰਘੇ ਦਿਨੀਂ ਕਰੀਬ 6 ਵਜੇ ਉਹ ਵਾਪਸ ਪਿੰਡ ਆਇਆ ਤੇ ਆਪਣਾ ਬੈਗ ਘਰ ਦੇ ਨੇੜੇ ਹੀ ਕਿਸੇ ਥਾਂ ’ਤੇ ਧਰ ਕੇ ਕੁਝ ਲੜਕਿਆਂ ਨਾਲ ਚਲਾ ਗਿਆ। ਬਾਅਦ ਵਿਚ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਗਗਨਦੀਪ ਸਿੰਘ ਦੀ ਲਾਸ਼ ਪਿੰਡ ਦੇ ਖੇਤਾਂ ਨੂੰ ਜਾਂਦੇ ਰਸਤੇ ’ਤੇ ਪਈ ਹੈ, ਤਾਂ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ। ਜਿਸ ’ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈਂਦਿਆਂ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਸੰਬੰਧੀ ਸਹਾਇਕ ਸਬ ਇੰਸਪੈਕਟਰ ਤਰਸੇਮ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਗਗਨਦੀਪ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਾ ਕੇ ਵਾਰਸਾਂ ਹਵਾਲੇ ਕਰਦਿਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਗਗਨਦੀਪ ਸਿੰਘ ਦੀ ਮੌਤ ਦਾ ਪਤਾ ਲੱਗਣ ’ਤੇ ਪਿੰਡ ਵਿਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ।
;
;
;
;
;
;
;
;