JALANDHAR WEATHER

ਐਸ.ਡੀ.ਐਮ. ਸ਼ਾਹਕੋਟ ਆਦਿੱਤਿਆ ਗੁਪਤਾ ਨੇ ਜੂਰਿਸਟਸ ‘ਤੇ ਸਿਵਲ ਸਰਵਿਸਿਜ਼ ਗੋਲਫ ਟੂਰਨਾਮੈਂਟ ’ਚ ਜਿੱਤੀ ਓਵਰਆਲ ਟਰਾਫੀ

ਸ਼ਾਹਕੋਟ/ਮਲਸੀਆਂ (ਜਲੰਧਰ), 4 ਅਪ੍ਰੈਲ (ਏ.ਐਸ. ਅਰੋੜਾ/ਸੁਖਦੀਪ ਸਿੰਘ)  - ਸਬ ਡਵੀਜ਼ਨ ਸ਼ਾਹਕੋਟ ਦੇ ਐਸ.ਡੀ.ਐਮ. ਆਦਿੱਤਿਆ ਗੁਪਤਾ (ਪੀ.ਸੀ.ਐਸ.) ਨੇ ਚੰਡੀਗੜ੍ਹ ਗੋਲਫ਼ ਕਲੱਬ ਵਿਖੇ ਹੋਏ ਜੂਰਿਸਟਸ ਅਤੇ ਸਿਵਲ ਸਰਵਿਸਿਜ਼ ਗੋਲਫ਼ ਟੂਰਨਾਮੈਂਟ ‘ਚ ਓਵਰਆਲ ਟਰਾਫੀ ਜਿੱਤ ਕੇ ਜ਼ਿਲ੍ਹਾ ਜਲੰਧਰ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਟੂਰਨਾਮੈਂਟ ’ਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤੀ ਰਾਜਾਂ ਦੇ 90 ਤੋਂ ਵੱਧ ਸਿਵਲ ਅਤੇ ਜੁਡੀਸ਼ੀਅਲ ਅਧਿਕਾਰੀਆਂ ਨੇ ਭਾਗ ਲਿਆ ਸੀ। ਆਦਿੱਤਿਆ ਗੁਪਤਾ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਇਹ ਜਿੱਤ ਹਾਸਲ ਕੀਤੀ। ਉਨ੍ਹਾਂ ਸਭ ਤੋਂ ਵਧੀਆ ਸਕੋਰ ਨਾਲ ਇਹ ਖਿਤਾਬ ਆਪਣੇ ਨਾਮ ਕੀਤਾ ਹੈ। ਉਨ੍ਹਾਂ ਨੇ ਹਰਿਆਣਾ ਦੇ ਰਾਜਪਾਲ ਅਸ਼ੀਮ ਕੁਮਾਰ ਘੋਸ਼ ਕੋਲੋਂ ਜੇਤੂ ਟਰਾਫੀ ਹਾਸਲ ਕੀਤੀ, ਜਿਨ੍ਹਾਂ ਵਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ। ਇਹ ਪ੍ਰਾਪਤੀ ਹਾਸਲ ਕਰਨ ਤੋਂ ਬਾਅਦ ਐਸ.ਡੀ.ਐਮ. ਆਦਿੱਤਿਆ ਗੁਪਤਾ ਨੇ ਡਵੀਜ਼ਨਲ ਕਮਿਸ਼ਨਰ ਜਲੰਧਰ ਰਾਮਵੀਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ