JALANDHAR WEATHER

ਅੱਜ ਪਟਿਆਲਾ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 6 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦਾ ਦੌਰਾ ਕਰਨਗੇ ਅਤੇ ਪੰਜਾਬ ਦੇ ਲੋਕਾਂ ਨੂੰ ਖੁਸ਼ਖਬਰੀ ਦੇਣਗੇ। ਇਸ ਦੌਰੇ ਦੌਰਾਨ ਮੁੱਖ ਮੰਤਰੀ 250 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ। ਇਸ ਦੇ ਨਾਲ ਹੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਪਹਿਲਾ ਪੜਾਅ ਤਿਆਰ ਹੈ, ਉਸ ਦਾ ਵੀ ਮੁੱਖ ਮੰਤਰੀ ਮਾਨ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਪਟਿਆਲਾ ਦੇ ਲੋਕਾਂ ਨੂੰ ਇਕ ਵੱਡਾ ਵਿਕਾਸ ਤੋਹਫ਼ਾ ਪੇਸ਼ ਕਰਨਗੇ। ਮੁੱਖ ਮੰਤਰੀ 142 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ ਦਾਣਾ ਮੰਡੀ ਵਿਖੇ ਇਕ ਜਨਤਕ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ