ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਲੰਧਰ, 6 ਅਪ੍ਰੈਲ (ਦਵਿੰਦਰ)- ਜਲੰਧਰ ਦੇ ਤਿੰਨ ਸਕੂਲਾਂ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸੰਬੰਧੀ ਸਕੂਲਾਂ ਨੂੰ ਈ.ਮੇਲ ਭੇਜੀ ਗਈ ਹੈ। ਇਸ ਨਾਲ ਪ੍ਰਸ਼ਾਸਨ ਵਿਚ ਦਹਿਸ਼ਤ ਫੈਲ ਗਈ ਹੈ। ਈਮੇਲ ਧਮਕੀ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕੀਤਾ ਹੈ। ਪੁਲਿਸ ਇਕ ਬੰਬ ਸਕੁਐਡ ਦੇ ਨਾਲ, ਇਮਾਰਤਾਂ ਦਾ ਮੁਆਇਨਾ ਕਰਨ ਲਈ ਸਕੂਲਾਂ ਵਿਚ ਪਹੁੰਚੀ ਹੈ ਅਤੇ ਜਾਂਚ ਕਰ ਰਹੀ ਹੈ। ਈਮੇਲ ਵਿਚ ਲਿਖਿਆ ਹੈ ਕਿ ਆਪਣੇ ਬੱਚਿਆਂ ਨੂੰ ਬਚਾਓ। ਖਾਲਿਸਤਾਨੀ ਬੱਚਿਆਂ ਦੇ ਵਿਰੁੱਧ ਨਹੀਂ ਹਨ। ਇਸ ਦੇ ਨਾਲ ਹੀ ਵਿਚ ਇਹ ਵੀ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਬਾਬਾ ਸਾਹਿਬ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਇਆ ਜਾਵੇਗਾ।
;
;
;
;
;
;
;