ਰੈਵੇਨਿਊ ਪਟਵਾਰ ਯੂਨੀਅਨ ਵਲੋਂ ਐਸ. ਡੀ. ਐਮ. ਸੁਲਤਾਨਪੁਰ ਲੋਧੀ ਨੂੰ ਮੰਗ ਪੱਤਰ
ਸੁਲਤਾਨਪੁਰ ਲੋਧੀ, 6 ਅਪ੍ਰੈਲ- ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਤਹਿਤ ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਦੀ ਅਗਵਾਈ ਹੇਠ ਐਸ. ਡੀ. ਐਮ. ਸੁਲਤਾਨਪੁਰ ਲੋਧੀ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਰੈਵੇਨਿਊ ਪਟਵਾਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ, ਤਹਿਸੀਲ ਪ੍ਰਧਾਨ ਪਟਵਾਰੀ ਸੁਖਦੇਵ ਸਿੰਘ, ਜਨਰਲ ਸਕੱਤਰ ਪਟਵਾਰੀ ਰਾਜਨਬੀਰ ਸਿੰਘ ਅਟਵਾਲ ਨੇ ਦੱਸਿਆ ਕਿ ਸਰਕਾਰ ਵਲੋਂ ਸੂਬੇ ਅੰਦਰ ਪਟਵਾਰੀਆਂ ਦੀਆਂ ਅਸਾਮੀਆਂ ਘਟਾ ਦਿੱਤੀਆਂ ਗਈਆਂ ਹਨ। ਸੰਨ 1980 ਵਿਚ ਪੰਜਾਬ ਅੰਦਰ ਪਟਵਾਰੀਆਂ ਦੀਆਂ 4716 ਪੋਸਟਾਂ ਸਨ ਜੋ ਕਿ ਹੁਣ 3660 ਰਹਿ ਗਈਆਂ ਹਨ, ਜਦਕਿ ਜ਼ਿਲ੍ਹਿਆਂ, ਤਹਿਸੀਲਾਂ ਅਤੇ ਹਲਕਿਆਂ ਦੀ ਗਿਣਤੀ ਵਧ ਗਈ ਹੈ। ਅਬਾਦੀ ਅਤੇ ਸ਼ਹਿਰੀਕਰਨ ਵਿਚ ਵੱਡੇ ਪੱਧਰ ’ਤੇ ਵਾਧਾ ਹੋਇਆ ਹੈ। ਸਮੇਂ ਸਮੇਂ ’ਤੇ ਫਸਲਾਂ ਦੇ ਖ਼ਰਾਬੇ, ਪਰਾਲੀ ਸਾੜਨ ਦੇ ਮਾਮਲਿਆਂ ਦੀ ਨਿਗਰਾਨੀ, ਹੜ੍ਹਾਂ ’ਚ ਹੋਏ ਨੁਕਸਾਨ ਦੇ ਸਰਵੇ ਅਤੇ ਹਾਈਵੇ ਪ੍ਰੋਜੈਕਟਾਂ ਦਾ ਵਾਧੂ ਬੋਝ ਵੀ ਪਟਵਾਰੀਆਂ ’ਤੇ ਪਾਇਆ ਜਾਂਦਾ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਸਟੇਟ ਕਾਡਰ ਨੂੰ ਭੰਗ ਕਰਕੇ ਜ਼ਿਲ੍ਹਾ ਕਾਡਰ ਬਣਾਇਆ ਜਾਵੇ, ਨਵੀਂ ਭਰਤੀ ਤੇ ਕੇਂਦਰੀ ਸਕੇਲ ਰੱਦ ਕੀਤੇ ਜਾਣ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਸਰਕਾਰ ਨੇ ਤੁਰੰਤ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਐਸ. ਡੀ. ਐਮ. ਅਮਨਪਾਲ ਸਿੰਘ ਨੇ ਮੰਗ ਪੱਤਰ ਲੈਂਦਿਆਂ ਕਿਹਾ ਕਿ ਉਹ ਇਸਨੂੰ ਜਲਦ ਹੀ ਸਰਕਾਰ ਤੱਕ ਪੁੱਜਦਾ ਕਰਨਗੇ। ਇਸ ਮੌਕੇ ਪਟਵਾਰੀ ਸੁਨੀਲ ਗੋਂਡ ਕੈਸ਼ੀਅਰ, ਪਟਵਾਰੀ ਲਵਪ੍ਰੀਤ ਸਿੰਘ ਭੱਟੀ, ਹਰਮਨ ਸਿੰਘ, ਮਨਜੀਤ ਸਿੰਘ, ਮਨਕੀਰਤ ਸਿੰਘ, ਸੁਖਵਿੰਦਰ ਰਾਮ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
;
;
;
;
;
;
;