ਗੁਦਾਮ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 8 ਅਪ੍ਰੈਲ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪਿਛਲੇ ਦਿਨੀਂ ਖ਼ੁਦਕਸ਼ੀ ਕਰ ਗਏ ਦੀ ਗੁਦਾਮ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਘਰ ਪੁੱਜੇ ਅਤੇ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਧਿਆਨ ਰੱਖਣਾ ਹਰੇਕ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਗਗਨਦੀਪ ਦੇ ਪਰਿਵਾਰ ਦੀ ਪਹਿਲਾਂ ਵੀ ਤੇ ਅੱਜ ਵੀ ਇਕ ਹੀ ਮੰਗ ਹੈ ਕਿ ਖ਼ੁਦਕੁਸ਼ੀ ਮਾਮਲੇ ਦੀ ਸੀ.ਬੀ.ਆਈ. ਪਾਸੋਂ ਜਾਂਚ ਕਰਵਾਈ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਪੀੜਤ ਪਰਿਵਾਰ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਕਿਸੇ ਵੀ ਹੋਰ ਕਥਿਤ ਦੋਸ਼ੀ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਹਨਾਂ ਇਹ ਵੀ ਦੋਸ਼ ਲਾਇਆ ਕਿ ਭੁੱਲਰ ਨੂੰ ਜੇਲ੍ਹ ਵਿਚ ਕਥਿਤ ਤੌਰ ’ਤੇ ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਲਈ ਇਸ ਮਾਮਲੇ ਦੀ ਤੁਰੰਤ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।
;
;
;
;
;
;
;
;