JALANDHAR WEATHER

ਪਿੰਡ ਭਲੂਰ ਵਿਖੇ ਤੇਜ਼ ਮੀਂਹ ਅਤੇ ਗੜ੍ਹੇਮਾਰੀ ਨੇ ਫ਼ਸਲਾਂ ਕੀਤੀਆਂ ਬਰਬਾਦ

ਨੱਥੂਵਾਲਾ ਗਰਬੀ , 8 ਅਪ੍ਰੈਲ (ਨਵਦੀਪ ਸਿੰਘ)- ਬੀਤੀ ਸ਼ਾਮ ਸਮੇਂ ਹੋਏ ਭਰਵੇਂ ਮੀਂਹ ਅਤੇ ਗੜ੍ਹੇਮਾਰੀ ਨੇ ਪਿੰਡ ਭਲੂਰ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਦੋ ਘੰਟੇ ਹੋਈ ਬਾਰਿਸ਼ ਦੌਰਾਨ ਤਿੰਨ ਵਾਰ ਗੜ੍ਹੇਮਾਰੀ ਹੋਈ, ਜਿਸ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕੀਤਾ। 24 ਘੰਟੇ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਇਕ ਤੋਂ ਦੋ ਫੁੱਟ ਤੱਕ ਪਾਣੀ ਕਣਕਾਂ ਵਿਚ ਅਜੇ ਵੀ ਖੜ੍ਹਾ ਹੈ। ਬਹੁਤ ਸਾਰੇ ਕਿਸਾਨਾਂ ਦੀ ਕਣਕ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਜੇਕਰ ਸਾਰੇ ਪਿੰਡ ਦੀ ਗੱਲ ਕੀਤੀ ਜਾਵੇ ਤਾਂ ਤਕਰੀਬਨ 50 ਫ਼ੀਸਦੀ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਚੁੱਕਾ ਹੈ। ਇਸ ਗੱਲ ਦਾ ਪ੍ਰਗਟਾਵਾ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਮਰਜੀਤ ਸਿੰਘ, ਨਿਰਮਲ ਸਿੰਘ ਭਲੂਰ ਨੇ ਦੱਸਿਆ ਕਿ ਇੰਨਾ ਸਮਾਂ ਬੀਤਣ ਦੇ ਬਾਵਜੂਦ ਕੋਈ ਵੀ ਨੇਤਾ ਜਾਂ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਬਹੁਤ ਨੁਕਸਾਨ ਹੋ ਚੁੱਕਾ ਹੈ। ਤੁਰੰਤ ਸ਼ਪੈਸ਼ਲ ਗਿਰਦਾਵਰੀ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਹਿਾ ਕਿ ਹੋਏ ਨੁਕਸਾਨ ਦਾ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ