ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਜਲੌਅ ਸਜਾਏ, ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ
ਅੰਮ੍ਰਿਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜ ਰਹੀਆਂ ਹਨ। ਅੱਜ ਸ੍ਰੀ ਦਰਬਾਰ ਸਾਹਿਬ, ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ ਹਨ, ਜਿਸ ਦੌਰਾਨ ਗੁਰੂ ਘਰ ਦੇ ਤੋਂਸ਼ਾਂ ਖਾਨੇ ਦੀਆਂ ਬੇਸ਼ਕੀਮਤੀ ਅਤੇ ਇਤਿਹਾਸਿਕ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਹਨ। ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਅੱਜ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ (ਸੰਤੋਖਸਰ) ਵਿਖੇ ਵੀ ਸਾਰਾ ਦਿਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ।
;
;
;
;
;
;
;
;