JALANDHAR WEATHER

ਸ਼੍ਰੋਮਣੀ ਕਮੇਟੀ ਨੇ ਵਿਸਾਖੀ ਪੁਰਬ ਮਨਾਉਣ ਲਈ ਪਾਕਿਸਤਾਨ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ

ਅੰਮ੍ਰਿਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਲੋਂ ਖਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਅੱਜ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵਲੋਂ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਪਾਸਪੋਰਟਾਂ ਵਿਚੋਂ 1763 ਸ਼ਰਧਾਲੂਆਂ ਲਈ ਵੀਜੇ ਜਾਰੀ ਕੀਤੇ ਗਏ ਸਨ। ਜਦੋਂ ਕਿ ਕਿਸੇ ਕਾਰਨ 32 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਸੀ ਮਿਲ ਸਕਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਸ਼੍ਰੋਮਣੀ ਕਮੇਟੀ ਵਲੋਂ ਕੱਲ੍ਹ 10 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ, ਜੋ ਅਟਾਰੀ- ਵਾਹਘਾ ਸਰਹੱਦ ਰਸਤੇ ਪਾਕਿਸਤਾਨ ਵਿਚ ਦਾਖਲ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤ ਆਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ