ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕੀਤੀਆਂ ਗਈਆਂ ਉਸਾਰੀਆਂ ’ਤੇ ਚਲਾਇਆ ਪੀਲਾ ਪੰਜਾ
ਬੱਧਨੀ ਕਲਾਂ, 10 ਅਪ੍ਰੈਲ (ਸੰਜੀਵ ਕੋਛੜ)- ਸਥਾਨਕ ਕਸਬਾ ਬੱਧਨੀ ਕਲਾਂ ਦੇ ਰਾਉੂਕੇ ਰੋਡ ਉੱਪਰ ਅੱਜ ਉਸ ਸਮੇਂ ਭਾਰੀ ਹਲਚਲ ਮਚ ਗਈ ਜਦੋਂ ਦੇਖਦੇ ਹੀ ਦੇਖਦੇ ਸਾਰਾ ਇਲਾਕਾ ਪੁਲਿਸ ਛਾਉਣੀ ’ਚ ਤਬਦੀਲ ਹੋ ਗਿਆ। ਪੁਲਿਸ ਪ੍ਰਸ਼ਾਸਨ, ਨਗਰ ਪੰਚਾਇਤ ਅਤੇ ਸਿਵਲ ਪ੍ਰਸ਼ਾਸਨ ਵਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਬੱਧਨੀ ਕਲਾਂ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ ’ਤੇ ਕੀਤੇ ਗਏ ਕਬਜ਼ੇ ’ਤੇ ਪੀਲਾ ਪੰਜਾ ਚਲਾਉਂਦਿਆਂ ਉਨ੍ਹਾਂ ਵਲੋਂ ਬਣਾਈਆਂ ਗਈਆਂ ਇਮਾਰਤਾਂ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਇਸ ਸਮੇਂ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਅਜੈ ਗਾਂਧੀ ਨੇ ਦੱਸਿਆ ਕਿ ਥਾਣਾ ਬੱਧਨੀ ਕਲਾਂ ਵਲੋਂ 3 ਨਸ਼ਾ ਤਸਕਰਾਂ ਦੀ ਨਗਰ ਪੰਚਾਇਤ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਸਬੰਧੀ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮਾਣਯੋਗ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਚੰਡੀਗੜ੍ਹ ਸ੍ਰੀ ਨੀਲਾਂਬਰੀ ਜਗਦਲੇ ਵਿਜੇ ਫਰੀਦਕੋਟ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ/ਤਸਕਰਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬਾਲ ਕਿਸ਼ਨ ਸਿੰਗਲਾ ਕਪਤਾਨ ਪੁਲਿਸ ਮੋਗਾ (ਇੰਨ.), ਅਨਵਰ ਅਲੀ ਉੱਪ ਕਪਤਾਨ ਪੁਲਿਸ ਨਿਹਾਲ ਸਿੰਘ ਦੀ ਨਿਗਰਾਨੀ ਹੇਠ ਇਸੰਪੈਕਟਰ ਗੁਰਮੇਲ ਸਿੰਘ ਚਹਿਲ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਵਲੋਂ ਤਕਰੀਬਨ 100 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਾਲ ਲੈ ਕੇ 3 ਨਸ਼ਾ ਤਸਕਰਾਂ ਦੀ ਨਗਰ ਪੰਚਾਇਤ ਦੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਸੰਬੰਧੀ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਐੱਸ.ਐੱਸ.ਪੀ ਗਾਂਧੀ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਜਾਂਚ ਕਰਨ ’ਤੇ ਪਤਾ ਲੱਗਾ ਕਿ ਕਬਜ਼ਾਕਾਰੀਆਂ ਵਲੋਂ ਪੰਚਾਇਤ ਦੀ ਮਾਲਕੀ ਵਾਲੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਣਾ ਪਾਇਆ ਗਿਆ ਸੀ। ਜੋ ਕਿ ਇਹ ਸਾਰੇ ਨਸ਼ਾ ਤਸਕਰ ਹਨ ਅਤੇ ਇਨ੍ਹਾਂ ਖ਼ਿਲਾਫ ਨਸ਼ਾ ਵੇਚਣ ਦੇ ਕਈ ਮੁਕੱਦਮੇ ਦਰਜ ਹਨ।
;
;
;
;
;
;
;
;