JALANDHAR WEATHER

ਬਾਰ ਚੋਣਾਂ ’ਚ ਅਚਾਨਕ ਮੋੜ : ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਦੀਆਂ ਸਾਰੀਆਂ ਐਸੋਸੀਏਸ਼ਨਾਂ ਦੀ ਚੋਣ ਰੱਦ

ਚੰਡੀਗੜ੍ਹ, 10 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) - ਪੰਜਾਬ, ਹਰਿਆਣਾ ਅਤੇ ਯੂਟੀ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਲਈ ਜਾਰੀ ਕੀਤਾ ਗਿਆ ਚੋਣ ਸ਼ਡਿਊਲ ਅਚਾਨਕ ਰੱਦ ਕਰ ਦਿੱਤਾ ਗਿਆ ਹੈ, ਜਿਸ ਨਾਲ ਕਾਨੂੰਨੀ ਵਰਗ 'ਚ ਹਲਚਲ ਪੈਦਾ ਹੋ ਗਈ ਹੈ। ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਵਲੋਂ ਲਿਆ ਗਿਆ ਇਹ ਫੈਸਲਾ ਵੱਖ-ਵੱਖ ਐਸੋਸੀਏਸ਼ਨਾਂ ਵਲੋਂ ਮਿਲੀਆਂ ਸ਼ਿਕਾਇਤਾਂ ਅਤੇ ਬਾਰ ਕੌਂਸਲ ਆਫ ਇੰਡੀਆ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਲਿਆ ਗਿਆ ਹੈ।

ਚੋਣਾਂ ਲਈ 5 ਅਪ੍ਰੈਲ 2026 ਨੂੰ ਜਾਰੀ ਕੀਤਾ ਗਿਆ ਸ਼ਡਿਊਲ ਹੁਣ ਵਾਪਸ ਲੈ ਲਿਆ ਗਿਆ ਹੈ। ਇਸ ਸੰਬੰਧੀ ਹੁਕਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਿਟਰਨਿੰਗ ਅਫਸਰ ਜਸਟਿਸ ਜੈਸ਼੍ਰੀ ਠਾਕੁਰ (ਸੇਵਾਮੁਕਤ) ਵਲੋਂ ਜਾਰੀ ਕੀਤੇ ਗਏ ਹਨ। ਦੱਸਿਆ ਜਾਂਦਾ ਹੈ ਕਿ ਵੱਖ-ਵੱਖ ਬਾਰ ਐਸੋਸੀਏਸ਼ਨਾਂ ਵਲੋਂ ਚੋਣ ਪ੍ਰਕਿਰਿਆ ਨੂੰ ਲੈ ਕੇ ਕਈ ਕਿਸਮ ਦੇ ਇਤਰਾਜ਼ ਅਤੇ ਤਕਨੀਕੀ ਇਤਰਾਜ਼ ਸਾਹਮਣੇ ਆਏ ਸਨ। ਪਹਿਲਾਂ ਬਣਾਏ ਗਏ ਪ੍ਰੋਗਰਾਮ ਅਨੁਸਾਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੀ ਚੋਣ ਇਕੋ ਸਮੇਂ ਕਰਵਾਉਣ ਦੀ ਯੋਜਨਾ ਸੀ। ਇਸ ਵਿਚ ਔਰਤ ਵਕੀਲਾਂ ਲਈ 30 ਫੀਸਦੀ ਰਾਖਵਾਂਕਰਨ ਵੀ ਸ਼ਾਮਲ ਕੀਤਾ ਗਿਆ ਸੀ, ਜਿਸ ’ਤੇ ਵੀ ਕੁਝ ਥਾਵਾਂ ’ਤੇ ਅਸਹਿਮਤੀਆਂ ਸਾਹਮਣੇ ਆਈਆਂ। ਹੁਣ ਨਵੇਂ ਚੋਣ ਸ਼ਡਿਊਲ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਨਵੀਆਂ ਤਰੀਕਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਉਦੋਂ ਤੱਕ ਕਿਸੇ ਵੀ ਬਾਰ ਐਸੋਸੀਏਸ਼ਨ 'ਚ ਚੋਣੀ ਪ੍ਰਕਿਰਿਆ ਅੱਗੇ ਨਹੀਂ ਵਧਾਈ ਜਾਵੇਗੀ। ਇਸ ਫੈਸਲੇ ਨਾਲ ਕਾਨੂੰਨੀ ਵਰਗ 'ਚ ਚਰਚਾ ਤੇ ਅਨਿਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ