ਮੁਅੱਤਲ ਡੀਆਈਜੀ ਹਰਚਰਨ ਸਿੰਘ ਦੀ ਜ਼ਮਾਨਤ ਖਾਰਿਜ
ਨਵੀਂ ਦਿੱਲੀ, 10 ਅਪ੍ਰੈਲ- ਮੁਅੱਤਲ ਕੀਤੇ ਗਏ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਨੂੰ ਖਾਰਿਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਵਲੋਂ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ, "ਇਸ ਹੱਦ ਤੱਕ, ਹਾਈਕੋਰਟ (ਜ਼ਮਾਨਤ ਤੋਂ ਇਨਕਾਰ ਕਰਨ ਵਿਚ) ਸਹੀ ਜਾਪਦੀ ਹੈ ਕਿ ਕੁਝ ਮਹੱਤਵਪੂਰਨ ਗਵਾਹਾਂ ਤੋਂ ਪੁੱਛਗਿੱਛ ਕਰਨ ਦੀ ਲੋੜ ਹੈ।" ਹਾਲਾਂਕਿ, ਬੈਂਚ ਨੇ ਕਿਹਾ ਕਿ ਜੇਕਰ ਦੋ ਮਹੀਨਿਆਂ ਵਿਚ ਮੁਕੱਦਮਾ ਸ਼ੁਰੂ ਨਹੀਂ ਹੁੰਦਾ ਹੈ ਤਾਂ ਭੁੱਲਰ ਜ਼ਮਾਨਤ ਲਈ ਦੁਬਾਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕਰਨ ਲਈ ਸੁਤੰਤਰ ਹੈ।
;
;
;
;
;
;
;
;