JALANDHAR WEATHER

ਉਤਰਾਖ਼ੰਡ ’ਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਦੇਹਰਾਦੂਨ, 11 ਅਪ੍ਰੈਲ- ਉਤਰਾਖ਼ੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.02 ਮਾਪੀ ਗਈ। ਭੂਚਾਲ ਦੇ ਝਟਕਿਆਂ ਨਾਲ ਲੋਕਾਂ ਵਿਚ ਦਹਿਸ਼ਤ ਫੈਲ ਗਈ। ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ। ਭੂਚਾਲ ਦਾ ਕੇਂਦਰ ਰੁਦਰਪ੍ਰਯਾਗ ਤੋਂ ਲਗਭਗ 10 ਕਿਲੋਮੀਟਰ ਪੂਰਬ ਵਿਚ ਸੀ। ਇਸ ਦੀ ਡੂੰਘਾਈ ਧਰਤੀ ਤੋਂ ਲਗਭਗ 15 ਕਿਲੋਮੀਟਰ ਹੇਠਾਂ ਦਰਜ ਕੀਤੀ ਗਈ। ਭੂਚਾਲ ਦੇ ਝਟਕੇ ਲਗਭਗ 10 ਤੋਂ 15 ਸਕਿੰਟਾਂ ਤੱਕ ਮਹਿਸੂਸ ਕੀਤੇ ਗਏ। ਹਾਲਾਂਕਿ, ਹੁਣ ਤੱਕ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ