JALANDHAR WEATHER

ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਬੀਤੀ ਰਾਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 12 ਅਪ੍ਰੈਲ (ਜਸਵੰਤ ਸਿੰਘ ਜੱਸ) - ਪ੍ਰਸਿੱਧ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਬੀਤੀ ਰਾਤ ਤਕਰੀਬਨ 12 ਵਜੇ ਬਿਨਾਂ ਕਿਸੇ ਸੁਰੱਖਿਆ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ। ਉਨ੍ਹਾਂ ਵਲੋਂ ਗੁਰਦਵਾਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ, ਗੁਰਦਵਾਰਾ ਥੜਾ ਸਾਹਿਬ, ਗੁਰਦਵਾਰਾ ਸ਼ਹੀਦ ਸਿੰਘਾ ਯਾਦਗਾਰ ਜੀ, ਗੁਰਦੁਆਰਾ ਝੰਡਾ ਬੁੰਗਾ ਸਾਹਿਬ ਜੀ. ਗੁਰਦੁਆਰਾ ਬਾਬਾ ਬੁੱਢਾ ਜੀ, ਗੁਰਦੁਆਰਾ ਦੁਖ ਭੰਜਨੀ ਬੇਰੀ ਸਾਹਿਬ ਦੇ ਦਰਸ਼ਨ ਵੀ ਕੀਤੇ ਗਏ। ਪ੍ਰਿਅੰਕਾ ਚੋਪੜਾ ਨੇ ਗੁਰੂ ਰਾਮ ਦਾਸ ਜੀ ਲੰਗਰ ਹਾਲ ਵਿਚ 30 ਮਿੰਟ ਤੋਂ ਵੱਧ ਸਮਾਂ ਜੂਠੇ ਬਰਤਨਾਂ ਨੂੰ ਸਾਫ਼ ਕਰਨ ਦੀ ਸੇਵਾ ਕੀਤੀ। ਉਨਾਂ ਫਿਰ ਗੁਰਦਵਾਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਗੁਰਦਵਾਰਾ ਲਾਚੀ ਬੇਰ ਸਾਹਿਬ ਦਰਸ਼ਨ ਵੀ ਕੀਤੇ। ਉਹ ਕਾਫੀ ਦੇਰ ਪਰਿਕਰਮਾ ਵਿਚ ਬੈਠੇ। ਤਕਰੀਬਨ ਡੇਢ ਘੰਟੇ ਤੋਂ ਵੱਧ ਸਮਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੇ। ਇਥੇ ਜ਼ਿਕਰ ਯੋਗ ਹੈ ਕਿ ਕੁਝ ਹਫਤੇ ਪਹਿਲਾਂ ਵੀ ਪ੍ਰਿਅੰਕਾ ਚੋਪੜਾ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸਨ ਤੇ ਬੀਤੀ ਰਾਤ ਅਚਾਨਕ ਦੂਜੀ ਵਾਰ ਇਥੇ ਦਰਸ਼ਨ ਕਰਨ ਪੁੱਜੇ ਸਨ। ਉਨ੍ਹਾਂ ਦੇ ਨਾਲ ਸਰਬਜੀਤ ਸਿੰਘ ਆਈਡੀਆ ਵੀ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ