15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ
ਚੰਡੀਗੜ੍ਹ, 13 ਅਪ੍ਰੈਲ- ਪੰਜਾਬ ਵਿਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਹੁਣ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 14 ਅਪ੍ਰੈਲ ਨੂੰ ਆਦਮਪੁਰ ਰੈਲੀ ਵਿਚ ਇਸ ਦੀ ਸ਼ੁਰੂਆਤ ਕਰਨਗੇ। ਇਹ ਯੋਜਨਾ ਸੱਤ ਜ਼ਿਲ੍ਹਿਆਂ ਵਿਚ ਸ਼ੁਰੂ ਹੋਵੇਗੀ, ਜਿਨ੍ਹਾਂ ’ਚ ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, ਮੋਗਾ, ਜਲੰਧਰ ਅਤੇ ਫਰੀਦਕੋਟ ਸ਼ਾਮਿਲ ਹਨ।
ਪਹਿਲੇ ਪੜਾਅ ਵਿਚ ਇਨ੍ਹਾਂ ਜ਼ਿਲ੍ਹਿਆਂ ਦੇ ਨੌਂ ਵਿਧਾਨ ਸਭਾ ਹਲਕੇ ਮਲੋਟ, ਸ੍ਰੀ ਆਨੰਦਪੁਰ ਸਾਹਿਬ, ਸੁਨਾਮ, ਬਟਾਲਾ, ਮੋਗਾ, ਪਟਿਆਲਾ ਦਿਹਾਤੀ, ਆਦਮਪੁਰ, ਦਿੜਬਾ ਅਤੇ ਕੋਟਕਪੂਰਾ ਚੁਣੇ ਗਏ ਹਨ। ਇਹ ਯੋਜਨਾ ਪਹਿਲਾਂ 13 ਅਪ੍ਰੈਲ ਨੂੰ ਸ਼ੁਰੂ ਹੋਣੀ ਸੀ, ਪਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਕਾਰਨ ਲਾਂਚ ਦੀ ਮਿਤੀ ਮੁਲਤਵੀ ਕਰ ਦਿੱਤੀ ਗਈ ਹੈ।
ਇਸ ਯੋਜਨਾ ਤਹਿਤ ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਮਿਲਣਗੇ। ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿਚ ਕੀਤਾ ਗਿਆ ਸੀ।
;
;
;
;
;
;
;