JALANDHAR WEATHER

ਸਰਕਾਰ ਛੁਪਾਉਣਾ ਚਾਹੁੰਦੀ ਹੈ ਆਪਣੀ ਨਾਕਾਮੀ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 13 ਅਪ੍ਰੈਲ- ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਪੇਸ਼ ਕੀਤੇ ਜਾਣ ਵਾਲੇ ਬੇਅਦਬੀ ਬਿੱਲ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਬਿੱਲ ਪੜ੍ਹਨ ਲਈ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ‌ਕਿਹਾ ਕਿ ਸਰਕਾਰ ਆਪਣੀ ਨਾਕਾਮੀ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸੇ ਬਿੱਲ ਨੂੰ ਪੜ੍ਹਨ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਚੰਗਾ ਹੁੰਦਾ ਜੇਕਰ ਐਸ.ਜੀ.ਪੀ.ਸੀ. ਨਾਲ ਇਹ ਬਿੱਲ ਸਾਂਝਾ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚਾਰ ਸਾਲਾਂ ਦੇ ਕੰਮਕਾਜ ਬਾਰੇ ਵੀ ਸਾਰੀ ਰਿਪੋਰਟ ਪੇਸ਼ ਕਰੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਵਿਸ਼ੇਸ਼ ਇਜਲਾਸ ਦੀ ਮਿਆਦ ਵਧਾਈ ਜਾਣੀ ਚਾਹੀਦੀ ਹੈ ਤਾਂ ਕਿ ਬਿੱਲ ’ਤੇ ਵਿਸਥਾਰਤ ਚਰਚਾ ਕੀਤੀ ਜਾ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ