JALANDHAR WEATHER

ਭਿੰਡੀ ਸੈਦਾਂ ਪੁਲਿਸ ਥਾਣੇ ’ਤੇ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ

ਅਜਨਾਲਾ, (ਅੰਮ੍ਰਿਤਸਰ),13 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਮਹੀਨੇ 29-30 ਮਾਰਚ ਦੀ ਦਰਮਿਆਨੀ ਰਾਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਪੁਲਿਸ ਵਲੋਂ ਕਾਬੂ ਕਰਨ ਦੀ ਖਬਰ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵਲੋਂ ਭਿੰਡੀ ਸੈਦਾਂ ਥਾਣੇ ’ਤੇ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਸੀ, ਜੋ ਕਿ ਅਜਨਾਲਾ ਦੇ ਸਰਹੱਦੀ ਪਿੰਡਾਂ ਦੇ ਦੱਸੇ ਜਾ ਰਹੇ ਹਨ। ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਸੁਹੇਲ ਮੀਰ ਕਾਸਮ ਵਲੋਂ ਅੱਜ ਦੁਪਹਿਰ 12:30 ਵਜੇ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਮਾਮਲੇ ਵਿਚ ਵੱਡੇ ਖੁਲਾਸੇ ਕੀਤੇ ਜਾਣਗੇ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ