ਖ਼ਾਲਸਾ ਸਾਜਨਾ ਦਿਵਸ ਮੌਕੇ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ - ਅੱਜ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਵੀ ਸਵੇਰ ਤੋਂ ਹੀ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਘਰ ਆਪਣੀ ਹਾਜ਼ਰੀ ਲਗਾ ਰਹੇ ਸਨ ਅਤੇ ਸਵੇਰ ਤੋਂ ਹੀ ਸ਼ਰਧਾਲੂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰ ਆਪਣੇ ਆਪ ਨੂੰ ਸੁਭਾਗਸ਼ਾਲੀ ਵੀ ਸਮਝਦੇ ਸਨ। ਦੇਰ ਰਾਤ ਰਹਿਰਾਸ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਗਈ ਉੱਥੇ ਹੀ ਇਸ ਆਤਿਸ਼ਬਾਜ਼ੀ ਨੂੰ ਵੇਖਣ ਵਾਸਤੇ ਦੂਰ ਦੁਰਾਡੇ ਤੋਂ ਆਏ ਸ਼ਰਧਾਲੂਆਂ ਨੇ ਆਪਣੇ ਆਪ ਨੂੰ ਕਰਮਾ ਵਾਲੇ ਸਮਝਿਆ ਅਤੇ ਕਿਹਾ ਕਿ ਸਾਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ।
;
;
;
;
;
;
;
;
;