JALANDHAR WEATHER

ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ

ਜੈਤੋ (ਫ਼ਰੀਦਕੋਟ), 14 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਵਿਖੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਆਈ.ਟੀ.ਆਈ. ਦੇ ਸਾਹਮਣੇ ਖਾਲੀ ਪਲਾਟ ਵਿਚ ਨੌਜਵਾਨ ਰਾਜ ਕੁਮਾਰ (30) ਪੁੱਤਰ ਜਸਵੰਤ ਸਿੰਘ ਜਿਸ ਦੀ ਸੱਜੀ ਬਾਹ ਦੀ ਨਾੜ ਵਿਚ ਸਰਿੰਜ ਲੱਗੀ ਹੋਈ ਤੇ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੋਇਆ ਸੀ, ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਿਊਂਟੀ ’ਤੇ ਮੌਜੂਦ ਡਾਕਟਰਾਂ ਦੀ ਟੀਮ ਨੇ ਰਾਜ ਕੁਮਾਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ