JALANDHAR WEATHER

ਸ਼ਹੀਦ ਬੇਅੰਤ ਸਿੰਘ ਦੀ ਸਪੁੱਤਰੀ ਅੰਮ੍ਰਿਤ ਕੌਰ ਪਹੁੰਚੀ ਦਿੜ੍ਹਬਾ ਵਿਖੇ

ਦਿੜ੍ਹਬਾ ਮੰਡੀ (ਸੰਗਰੂਰ), 14 ਅਪ੍ਰੈਲ (ਜਸਵੀਰ ਸਿੰਘ ਔਜਲਾ) - ਇੰਦਰਾ ਗਾਂਧੀ ਕਤਲ ਕੇਸ ਨਾਲ ਜੁੜੇ ਸ਼ਹੀਦ ਬੇਅੰਤ ਸਿੰਘ ਦੀ ਸਪੁੱਤਰੀ ਅੰਮ੍ਰਿਤ ਕੌਰ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਦਿੜ੍ਹਬਾ ਵਿਖੇ ਪਹੁੰਚੀ,ਜਿੱਥੇ ਉਨ੍ਹਾਂ ਨੂੰ ਸਿੱਖ ਜਥੇਬੰਦੀਆਂ ਵਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਜਥੇਬੰਦੀਆਂ ਵਿਚ ਮੁੱਖ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਵੱਡੇ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ,ਨਿਹੰਗ ਜਥੇਬੰਦੀਆਂ ਅਤੇ ਹੋਰ ਆਗੂ ਹਾਜ਼ਰ ਸਨ।ਸਿੱਖ ਕੌਮ ਦੀ ਸਪੁੱਤਰੀ ਅੰਮ੍ਰਿਤ ਕੌਰ ਨੇ ਸਿੱਖ ਕੌਮ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸਿੱਖ ਕੌਮ ਬਹਾਦਰ ਕੌਮ ਹੈ ਤੇ ਸਿੱਖ ਕੌਮ ਨੇ ਬਹੁਤ ਜ਼ੁਲਮ ਸਹਿਣ ਕੀਤੇ ਹਨ।ਉਨ੍ਹਾਂ ਕਿਹਾ ਕਿ ਸਾਡੇ ਕੋਲ ਹੁਣ ਸਮਾਂ ਹੈ ਕਿ ਸਾਰੀਆਂ ਰਾਜਨੀਤਿਕ ਜਥੇਬੰਦੀਆਂ ਤੋਂ ਉੱਪਰ ਉੱਠ ਕੇ ਪੰਥਕ ਉਮੀਦਵਾਰ ਨੂੰ 2027 ਦੀਆਂ ਚੋਣਾਂ ਵਿਚ ਜਿਤਾ ਕੇ ਪੰਥਕ ਸਰਕਾਰ ਬਣਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ