JALANDHAR WEATHER

ਗੁਰਦੁਆਰਾ ਪੰਜਾ ਸਾਹਿਬ ਵਿਖੇ ਦੂਸਰੇ ਦਿਨ ਸੰਗਤਾਂ ਨੇ ਖ਼ਾਲਸਾ ਸਾਜਨਾ ਦਿਹਾੜੇ ਮੌਕੇ ਹਾਜ਼ਰੀ ਭਰੀ

ਨਨਕਾਣਾ ਸਾਹਿਬ, 14 ਅਪ੍ਰੈਲ (ਅਵਤਾਰ ਸਿੰਘ ਰੰਧਾਵਾ, ਸਤਬੀਰ ਸਿੰਘ ਘੁੰਮਣ)-ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਮਨਾਏ ਗਏ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸੰਬੰਧੀ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਵਲੋਂ ਸਤਿ ਸ੍ਰੀ ਅਕਾਲ ਅਤੇ ਪੰਥ ਕੀ ਜੀਤ, ਰਾਜ ਕਰੇਗਾ ਖ਼ਾਲਸਾ ਦੇ ਜੈਕਾਰੇ ਲਗਾਏ। ਇਸ ਮੌਕੇ ਦੀਵਾਨ ਹਾਲ ਵਿਖੇ ਸਮਾਗਮਾਂ ’ਚ ਵੱਖ-ਵੱਖ ਜਥਿਆਂ ਵਲੋਂ ਗੁਰਬਾਣੀ ਤੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਲਵਾਈ ਗਈ। ਇਸ ਮੌਕੇ ਪਾਕਿਸਤਾਨ ਦੇ ਵੱਖ-ਵੱਖ ਖੇਤਰਾਂ ਦੀਆਂ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਲੰਗਰਾਂ, ਠੰਢੇ ਮਿੱਠੇ ਜਲ, ਚਾਹ-ਪਕੌੜੇ ਅਤੇ ਕਈ ਤਰ੍ਹਾਂ ਦੇ ਪਕਵਾਨਾਂ ਨਾਲ ਸੇਵਾ ਕੀਤੀ ਜਾ ਰਹੀ ਹੈ। ਰਾਤ ਦੇ ਠਹਿਰਾਓ ਉਪਰੰਤ ਅੱਜ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ