JALANDHAR WEATHER

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਿਵੀਆ ਨੂੰ ਸਦਮਾ,ਪਤਨੀ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ , 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਿਵੀਆ (ਸੀਨੀਅਰ ਐਡਵੋਕੇਟ) ਦੇ ਧਰਮ ਪਤਨੀ ਸਰਦਾਰਨੀ ਹਰਜੀਤ ਕੌਰ (88) ਵਾਸੀ ਸ੍ਰੀ ਮੁਕਤਸਰ ਸਾਹਿਬ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ 15 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ਾਂਤੀ ਧਾਮ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਸਦੀਵੀ ਵਿਛੋੜੇ ਤੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ