ਸੋਮਿਆ ਨੇ 99.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਬਲਾਕ ਵਿਚੋਂ ਪਹਿਲਾ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ
ਸੁਲਤਾਨਪੁਰ ਲੋਧੀ,16 ਅਪ੍ਰੈਲ (ਥਿੰਦ) - ਹਲਕਾ ਸੁਲਤਾਨਪੁਰ ਲੋਧੀ ਅੰਦਰ ਬੱਚਿਆਂ ਨੂੰ ਭਵਿੱਖਮੁਖੀ ਸਿੱਖਿਆ ਪ੍ਰਦਾਨ ਕਰ ਰਹੀ ਪ੍ਰਸਿੱਧ ਸੰਸਥਾ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੀ ਵਿਦਿਆਰਥਣ ਸੋਮਿਆ ਨੇ ਸੀ.ਬੀ. ਐੱਸ.ਈ.ਬੋਰਡ ਨਵੀਂ ਦਿੱਲੀ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਲਾਕ ਸੁਲਤਾਨਪੁਰ ਲੋਧੀ ਵਿਚੋਂ ਪਹਿਲਾ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੋਸ਼ਨ ਕੀਤਾ। ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਦਸਵੀਂ ਜਮਾਤ ਦੇ 106 ਵਿਦਿਆਰਥੀਆਂ ਨੇ ਦਸਵੀਂ ਬੋਰਡ ਦੀ ਪ੍ਰੀਖਿਆ ਦਿੱਤੀ , ਜਿਸ ਵਿਚੋਂ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ। 55 ਵਿਦਿਆਰਥੀਆਂ 80 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਦਸਵੀਂ ਜਮਾਤ ਪਾਸ ਕੀਤੀ ਅਤੇ ਪੂਰੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ।ਇਸ ਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ ਅਤੇ ਬਲਾਕ ਸੁਲਤਾਨਪੁਰ ਲੋਧੀ ਵਿਚੋਂ ਪਹਿਲੀਆਂ 3 ਪੁਜ਼ੀਸ਼ਨਾਂ ਹਾਸਲ ਕਰ ਕੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਇਲਾਕੇ ਵਿਚ ਰੋਸ਼ਨ ਕੀਤਾ।
ਪ੍ਰਿੰਸੀਪਲ ਮੈਡਮ ਮੋਨਾ ਘਈ ਵਲੋਂ 99.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਕਪੂਰਥਲਾ 'ਚ ਦੂਸਰਾ ਸਥਾਨ ਹਾਸਿਲ ਕਰਨ ਤੇ ਸੋਮਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਇਸ ਵਧੀਆ ਨਤੀਜੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ।
;
;
;
;
;
;
;
;