JALANDHAR WEATHER

ਕੁੱਟਮਾਰ ਤੇ ਬੇਅਦਬੀ ਤੋਂ ਭੜਕੇ ਲੋਕਾਂ ਨੇ ਥਾਣਾ ਕੁੱਲਗੜ੍ਹੀ ਘੇਰਿਆ

ਕੁੱਲਗੜ੍ਹੀ,ਫ਼ਿਰੋਜ਼ਪੁਰ 17 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ) - ਪੁਲਿਸ ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਬਸਤੀ ਢਾਬ ਵਾਲੀ ਦੇ ਵਸਨੀਕ ਕੇਵਲ ਸਿੰਘ ਪੁੱਤਰ ਠਾਕਰ ਸਿੰਘ ਨਾਲ 15 ਅਪ੍ਰੈਲ ਨੂੰ ਹੋਈ ਕੁੱਟਮਾਰ ਅਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਅੱਜ ਥਾਣਾ ਕੁੱਲਗੜ੍ਹੀ ਅੱਗੇ ਧਰਨਾ ਲਗਾ ਦਿੱਤਾ। ਪੀੜਤ ਧਿਰ ਨੇ ਦੋਸ਼ ਲੱਗਿਆ ਕਿ ਕੇਵਲ ਸਿੰਘ ਫ਼ਿਰੋਜ਼ਪੁਰ ਫੀਡਰ ਨਹਿਰ ਦੀ ਪਟੜੀ ਰਾਹੀਂ ਟਰੈਕਟਰ-ਟਰਾਲੀ ’ਤੇ ਪਿੰਡ ਪਰਤ ਰਿਹਾ ਸੀ ਕਿ ਰਸਤੇ ਵਿਚ ਕੁਝ ਨੌਜਵਾਨਾਂ ਨੇ ਲੁੱਟ ਦੀ ਨੀਅਤ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਪੱਗ ਉਤਾਰ ਕੇ ਬੇਅਦਬੀ ਕੀਤੀ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਇਨਸਾਫ਼ ਨਾ ਮਿਲਿਆ ਤਾਂ ਫ਼ਿਰੋਜ਼ਪੁਰ-ਮੋਗਾ ਮਾਰਗ ਜਾਮ ਕੀਤਾ ਜਾਵੇਗਾ।
ਇਸ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਦੱਸਿਆ ਕਿ ਇਸ ਘਟਨਾ ਸੰਬੰਧੀ 9 ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ ਜਿਸ ਚ ਧਾਰਾ 295-ਏ ਵੀ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਦੂਜੀ ਧਿਰ ਦਾ ਕਹਿਣਾ ਹੈ ਰਸਤੇ ਨੂੰ ਲੈਕੇ ਲੜਾਈ ਝਗੜਾ ਹੋਇਆ ਹੈ, ਫਿਰ ਵੀ ਸਾਡੀ ਪੀੜਤ ਧਿਰ ਨਾਲ ਗੱਲਬਾਤ ਜਾਰੀ ਹੈ ਜੋ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਹੈ ਉਨ੍ਹਾਂ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ