ਸ਼੍ਰੋਮਣੀ ਅਕਾਲੀ ਦਲ (ਬ) ਨੇ ਜੱਸੀ ਮੰਨਵੀ ਨੂੰ ਸੰਭਾਲੀ ਅਮਰਗੜ੍ਹ ਹਲਕੇ ਦੀ ਕਮਾਨ
ਅਮਰਗੜ੍ਹ (ਮਲੇਰਕੋਟਲ), 18 ਅਪ੍ਰੈਲ (ਜਤਿੰਦਰ ਮੰਨਵੀ,ਪਵਿੱਤਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨ ਆਗੂ ਜਸਬੀਰ ਸਿੰਘ ਜੱਸੀ ਮਾਨਵੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦਾ ਇੰਚਾਰਜ ਨਿਯੁਕਤ ਕੀਤਾ ਹੈ।ਇਸ ਸਬੰਧੀ ਜਾਣਕਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਗਈ। ਉਨ੍ਹਾਂ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਜਸਬੀਰ ਸਿੰਘ ਜੱਸੀ ਮਾਨਵੀ ਨੂੰ ਇਹ ਜ਼ਿੰਮੇਵਾਰੀ ਪਾਰਟੀ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਅਤੇ ਮਿਹਨਤ ਨੂੰ ਦੇਖਦੇ ਹੋਏ ਦਿੱਤੀ ਗਈ ਹੈ।ਪਾਰਟੀ ਵਰਕਰਾਂ 'ਚ ਇਸ ਨਿਯੁਕਤੀ ਨੂੰ ਲੈ ਕੇ ਖੁਸ਼ੀ ਦੀ ਲਹਿਰ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਜਸਬੀਰ ਸਿੰਘ ਜੱਸੀ ਮਾਨਵੀ ਹਲਕੇ 'ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ।
;
;
;
;
;
;
;
;