ਪੁਲਿਸ ਨੇ ਕੀਤਾ ਗੈਂਗਸਟਰ ਗੋਲੂ ਗੋਹਾਨਾ ਦਾ ਐਨਕਾਊਂਟਰ, ਕਾਬੂ
ਚੰਡੀਗੜ੍ਹ, 22 ਅਪ੍ਰੈਲ (ਅਮਿਤ ਸੇਠੀ)- ਚੰਡੀਗੜ੍ਹ ਵਿਚ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਵਾਂਟੇਡ ਗੈਂਗਸਟਰ ਗੋਲੂ ਗੋਹਾਨਾ ਦਾ ਐਨਕਾਊਂਟਰ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੰਸਪੈਕਟਰ ਸਤਵਿੰਦਰ ਦੁਹਨ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸੈਕਟਰ-25 ਰੈਲੀ ਗ੍ਰਾਊਂਡ ਕੋਲ ਦੋਸ਼ੀ ਦਾ ਪਿੱਛਾ ਕਰਦੇ ਹੋਏ ਉਸ ਨੂੰ ਘੇਰ ਲਿਆ ਅਤੇ ਕਾਬੂ ਕਰ ਲਿਆ।
ਇਸ ਦੌਰਾਨ ਹੋਈ ਮੁਠਭੇੜ ਵਿਚ ਦੋਸ਼ੀ ਦੇ ਪੈਰ ਵਿਚ ਗੋਲੀ ਲੱਗ ਗਈ। ਜ਼ਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਜਾਰੀ ਹੈ।
ਪੁਲਿਸ ਅਨੁਸਾਰ ਸੂਚਨਾ ਮਿਲੀ ਸੀ ਕਿ ਮੁਲਜ਼ਮ ਚੰਡੀਗੜ੍ਹ ਵਿਚ ਕੋਈ ਅਪਰਾਧ ਕਰਨ ਲਈ ਆ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਘੇਰ ਲਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੌਕੇ ਤੋਂ ਪੰਜ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ ਹਨ। ਜਾਣਕਾਰੀ ਅਨੁਸਾਰ ਮੁਲਜ਼ਮ ਚੰਡੀਗੜ੍ਹ ਵਿਚ ਆਪਣੀ ਭੈਣ ਦੇ ਘਰ ਜਾ ਰਿਹਾ ਸੀ। ਪੁਲਿਸ ਨੂੰ ਇਹ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਸੈਕਟਰ 25 ਦੇ ਰੈਲੀ ਗਰਾਊਂਡ ਦੇ ਨੇੜੇ ਘੇਰ ਲਿਆ ਤੇ ਉਸ ਨੇ ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਕੀਤੀ।
ਮੁਲਜ਼ਮ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਪੁਲਿਸ ਵੀ ਹਰਕਤ ਵਿਚ ਆਈ। ਪੁਲਿਸ ਨੇ ਸਵੈ-ਰੱਖਿਆ ਵਿਚ ਗੋਲੀਬਾਰੀ ਕੀਤੀ। ਦੋਵਾਂ ਪਾਸਿਆਂ ਤੋਂ ਲਗਭਗ ਪੰਜ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿਚੋਂ ਤਿੰਨ ਅਪਰਾਧੀ ਨੇ ਅਤੇ ਦੋ ਪੁਲਿਸ ਨੇ ਚਲਾਈਆਂ। ਇਸ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ। ਬਾਅਦ ਵਿਚ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਨੇ ਹਥਿਆਰ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ। ਮੁਲਜ਼ਮ ਹਰਿਆਣਾ ਦਾ ਇਕ ਅਪਰਾਧੀ ਹੈ ਅਤੇ ਚੰਡੀਗੜ੍ਹ ਪੁਲਿਸ ਨੂੰ ਵੀ ਲੋੜੀਂਦਾ ਸੀ।
;
;
;
;
;
;
;
;