JALANDHAR WEATHER

ਵਿਆਹੁਤਾ ਔਰਤ ਦੀ ਭੇਦਭਰੀ ਹਾਲਤ ਵਿਚ ਮੌਤ

ਅਜਨਾਲਾ (ਅੰਮ੍ਰਿਤਸਰ), 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਗੁਰਾਲਾ ਵਿਖੇ ਇਕ ਵਿਆਹੁਤਾ ਔਰਤ ਰਜੀਆ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੇ ਪੇਕਾ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਕਤਲ ਕਰਨ ਦੇ ਦੋਸ਼ ਲਗਾਏ ਹਨ। ਡੀ.ਐਸ.ਪੀ. ਅਜਨਾਲਾ ਗੁਰਦੀਪ ਸਿੰਘ ਅਤੇ ਐਸ.ਐਚ.ਓ. ਅਜਨਾਲਾ ਸਬ-ਇੰਸਪੈਕਟਰ ਹਰਜੀਤ ਸਿੰਘ ਸੰਧੂ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾ ਦੇ ਪਿਤਾ ਪ੍ਰਕਾਸ਼ ਮਸੀਹ ਨੇ ਕਥਿਤ ਦੋਸ਼ ਲਗਾਉਂਦਿਆਂ ਦੱਸਿਆ ਕਿ ਰਜ਼ੀਆ ਦਾ ਪਤੀ ਮੰਗਾ ਮਸੀਹ ਨਸ਼ੇ ਕਰਨ ਦਾ ਆਦੀ ਸੀ ਤੇ ਅਕਸਰ ਹੀ ਉਸ ਕੋਲੋਂ ਪੈਸੇ ਮੰਗਦਾ ਸੀ। ਅੱਜ ਵੀ ਉਸ ਨੇ ਜਦੋਂ ਮੰਗਾ ਮਸੀਹ ਨੂੰ ਪੈਸੇ ਨਹੀਂ ਦਿੱਤੇ ਤਾਂ ਉਸ ਨੇ ਰਜ਼ੀਆਂ ਨੂੰ ਫਾਹ ਦੇ ਕੇ ਮਾਰ ਦਿੱਤਾ ਹੈ। ਐਸ.ਐਚ.ਓ. ਸਬ ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਹੋਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ