JALANDHAR WEATHER

ਮਿਰਜ਼ਾਪੁਰ ਸੜਕ ਹਾਦਸਾ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੀੜਤ ਪਰਿਵਾਰਾਂ ਲਈ ਵਿੱਤੀ ਮਦਦ ਦਾ ਕੀਤਾ ਐਲਾਨ

ਲਖਨਊ, 23 ਅਪ੍ਰੈਲ- ਮਿਰਜ਼ਾਪੁਰ ਸੜਕ ਹਾਦਸੇ ’ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਰਜ਼ਾਪੁਰ ਜ਼ਿਲ੍ਹੇ ਵਿਚ ਸੜਕ ਹਾਦਸੇ ਵਿਚ ਜਾਨਾਂ ਦਾ ਨੁਕਸਾਨ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲਾ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਸੰਬੰਧਿਤ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਹਾਦਸੇ ਵਿਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ