JALANDHAR WEATHER

ਬੀਕਾਜੀ ਦੇ ਸੰਸਥਾਪਕ ਸ਼ਿਵ ਰਤਨ ਅਗਰਵਾਲ ਦਾ ਦਿਹਾਂਤ

ਜੈਪੁਰ, 23 ਅਪ੍ਰੈਲ - ਵਿਸ਼ਵ ਪ੍ਰਸਿੱਧ ਸਨੈਕ ਕੰਪਨੀ ਬੀਕਾਜੀ ਫੂਡਜ਼ ਇੰਟਰਨੈਸ਼ਨਲ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਸ਼ਿਵ ਰਤਨ ਅਗਰਵਾਲ ਦਾ ਵੀਰਵਾਰ ਨੂੰ ਚੇਨਈ ਵਿਚ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਅਗਰਵਾਲ ਆਪਣੀ ਪਤਨੀ ਦੇ ਇਲਾਜ ਲਈ ਚੇਨਈ ਗਏ ਸਨ, ਜਿੱਥੇ ਉਨ੍ਹਾਂ ਦਾ ਇਕ ਹੋਟਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।

ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਸ਼ਿਵ ਰਤਨ ਅਗਰਵਾਲ ਆਪਣੀ ਪਤਨੀ ਦੇ ਇਲਾਜ ਲਈ ਆਪਣੇ ਪਰਿਵਾਰ ਨਾਲ ਚੇਨਈ ਗਏ ਸਨ। ਉਨ੍ਹਾਂ ਦੀ ਪਤਨੀ ਦਾ ਹਾਲ ਹੀ ਵਿਚ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ ਅਤੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਸੀ। ਉਨ੍ਹਾਂ ਦੀ ਸਿਹਤਯਾਬੀ ਦੌਰਾਨ ਪਰਿਵਾਰ ਇਕ ਹੋਟਲ ਵਿਚ ਠਹਿਰਿਆ ਹੋਇਆ ਸੀ। ਉਨ੍ਹਾਂ ਦੀ ਹਾਲਤ ਵਿਗੜਨ 'ਤੇ ਉਨ੍ਹਾਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਵ ਰਤਨ ਅਗਰਵਾਲ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰਦੇ ਹੋਏ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਕਿਹਾ, "ਬੀਕਾਨੇਰ ਦੇ ਇਕ ਮਸ਼ਹੂਰ ਉੱਦਮੀ ਅਤੇ ਬੀਕਾਜੀ ਗਰੁੱਪ ਦੇ ਸੀਐਮਡੀ ਸ਼ਿਵ ਰਤਨ ਅਗਰਵਾਲ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ