JALANDHAR WEATHER

ਤਹਿਰਾਨ 'ਚ ਭਾਰਤੀ ਦੂਤਾਵਾਸ ਵਲੋਂ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ

ਤਹਿਰਾਨ, 22 ਅਪ੍ਰੈਲ - ਤਹਿਰਾਨ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਜ਼ਮੀਨੀ ਰਸਤੇ ਈਰਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਵਧਦੇ ਖੇਤਰੀ ਤਣਾਅ ਦੇ ਵਿਚਕਾਰ ਭਾਰਤ ਸਰਕਾਰ ਨੇ ਈਰਾਨ ਵਿਚ ਆਪਣੇ ਨਾਗਰਿਕਾਂ ਲਈ ਇਕ ਸਖ਼ਤ ਸਲਾਹ ਜਾਰੀ ਕੀਤੀ ਹੈ। ਤਹਿਰਾਨ ਵਿਚ ਭਾਰਤੀ ਦੂਤਾਵਾਸ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਭਾਰਤੀ ਨਾਗਰਿਕਾਂ ਨੂੰ ਇਸ ਸਮੇਂ ਈਰਾਨ ਦੀ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ, ਭਾਵੇਂ ਉਹ ਹਵਾਈ ਜਾਂ ਸੜਕੀ ਯਾਤਰਾ ਰਾਹੀਂ ਹੋਵੇ। ਭਾਰਤ ਅਤੇ ਈਰਾਨ ਵਿਚਕਾਰ ਕੁਝ ਉਡਾਣਾਂ ਮੁੜ ਸ਼ੁਰੂ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਅਜਿੇ ਵਿਚ ਦੂਤਾਵਾਸ ਵਲੋਂ ਇਹ ਸਲਾਹ ਜਾਰੀ ਕੀਤੀ ਗਈ ਹੈ । ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਯਾਤਰਾ ਜੋਖਮ ਭਰੀ ਹੋ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ