JALANDHAR WEATHER

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਡਾ ਐਲਾਨ, ਵਿਧਾਨ ਸਭਾ ਚੋਣਾਂ 2027 ਲਈ ਭਾਈ ਅੰਮ੍ਰਿਤਪਾਲ ਸਿੰਘ ਹੋਣਗੇ ਮੁੱਖ ਮੰਤਰੀ ਦਾ ਚਿਹਰਾ

 ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰਸ ਕਰਕੇ ਇਕ ਵੱਡਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਆਗੂਆਂ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਲਈ ਭਾਈ ਅੰਮ੍ਰਿਤਪਾਲ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਲਈ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਤੇ ਸਰਕਾਰ ਤੇ ਜੰਮ ਕੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੋਵੇਂ ਹੀ ਸਰਕਾਰਾਂ ਵਲੋਂ ਜਾਣ ਬੁਝ ਕੇ ਰਾਜਨੀਤਿਕ ਸਾਜਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਉੱਪਰ ਐਨਐਸਏ ਲਗਾ ਕੇ ਉਨ੍ਹਾਂ ਨੂੰ ਪੰਜਾਬ ਤੋਂ ਕਈ ਹਜ਼ਾਰ ਕਿਲੋਮੀਟਰ ਦੂਰ ਸਥਿਤ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਗਿਆ। ਉਨ੍ਹਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ 'ਤੇ ਐਨਐਸਏ ਬੀਤੇ ਦਿਨ ਜ਼ਰੂਰ ਹਟਾਇਆ ਗਿਆ ਹੈ, ਮਗਰ ਹੁਣ ਤੱਕ ਆਗੂਆਂ ਨੂੰ ਰਿਹਾ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਖੇਤਰੀ ਪਾਰਟੀ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ