JALANDHAR WEATHER

ਫ਼ਿਰੋਜ਼ਪੁਰ ਬੱਸ ਸਟੈਂਡ 'ਤੇ ਮੌਕ ਡਰਿੱਲ, ਰਾਤ 8 ਤੋਂ ਬਲੈਕ ਆਊਟ

ਫ਼ਿਰੋਜ਼ਪੁਰ , 24 ਅਪ੍ਰੈਲ (ਸੁਖਵਿੰਦਰ ਸਿੰਘ) – ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਫ਼ਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ 'ਤੇ ਏਅਰ ਰੇਡ ਮੌਕ ਡਰਿੱਲ ਦੌਰਾਨ ਵਿਸ਼ੇਸ਼ ਅਭਿਆਸ ਕਰਵਾਇਆ ਗਿਆ। ਜਿਸ ਵਿਚ ਸਿਵਲ ਡਿਫੈਂਸ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਵਲ ਡਿਫੈਂਸ ਅਤੇ ਪ੍ਰਸ਼ਾਸਨ ਨੇ ਦੱਸਿਆ ਕਿ ਜੇਕਰ ਹਵਾਈ ਫਾਇਰਿੰਗ ਜਾਂ ਕਿਸੇ ਵੀ ਤਰ੍ਹਾਂ ਦੀ ਫਾਇਰਿੰਗ ਹੋਵੇ, ਤਾਂ ਆਪਣੀ ਜਾਨ ਬਚਾਉਣ ਲਈ ਤੁਰੰਤ ਜ਼ਮੀਨ 'ਤੇ ਮੂੰਹੇ ਪੈ ਜਾਣਾ ਚਾਹੀਦਾ ਹੈ ਅਤੇ ਆਪਣੇ ਕੰਨਾਂ ‘ਤੇ ਹੱਥ ਰੱਖਣੇ ਚਾਹੀਦੇ ਹਨ, ਤਾਂ ਜੋ ਸੰਭਾਵਿਤ ਨੁਕਸਾਨ ਤੋਂ ਬਚਿਆ ਜਾ ਸਕੇ।ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਮਲੀ ਤੌਰ ‘ਤੇ ਇਹ ਸਿਖਲਾਈ ਦਿੱਤੀ ਅਤੇ ਹਰ ਹਾਲਤ ਵਿਚ ਘਬਰਾਉਣ ਦੀ ਬਜਾਏ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਇਸ ਦੌਰਾਨ ਸ਼ਹਿਰ ਵਿੱਚ ਰਾਤ 8 ਵਜੇ ਤੋਂ ਬਲੈਕ ਆਊਟ ਰਿਹਾ। ਸਾਇਰਨ ਵੱਜਣ ਉਪਰੰਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲਾਈਟਾਂ ਬੰਦ ਹੋ ਗਈਆਂ ਅਤੇ ਲੋਕਾਂ ਵਲੋਂ ਪੂਰਾ ਸਹਿਯੋਗ ਦਿੱਤਾ ਗਿਆ। ਪ੍ਰਸ਼ਾਸਨ ਵਲੋਂ ਇਸ ਅਭਿਆਸ ਨੂੰ ਸਫਲ ਕਰਾਰ ਦਿੰਦਿਆਂ ਕਿਹਾ ਗਿਆ ਕਿ ਇਸ ਤਰ੍ਹਾਂ ਦੀ ਡਰਿੱਲ ਨਾਲ ਲੋਕਾਂ ਨੂੰ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਤਿਆਰ ਕੀਤਾ ਜਾਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ