JALANDHAR WEATHER

ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਲਗਾਇਆ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਜਾਮ

ਮਮਦੋਟ (ਫ਼ਿਰੋਜ਼ਪੁਰ) 25 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)। ਕਣਕ ਦੀ ਖਰੀਦ ਲਗਭਗ ਮੁਕੰਮਲ ਹੋਣ ਤੋਂ ਬਾਅਦ ਵੀ ਅਜੇ ਤੱਕ ਅਨਾਜ ਮੰਡੀ ਲੱਖੋ ਕੇ ਬਹਿਰਾਮ ਵਿੱਚੋ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਤੋਂ ਦੁਖੀ ਕਿਸਾਨਾਂ, ਆੜ੍ਹਤੀਆਂ, ਅਤੇ ਟਰੱਕ ਅਪਰੇਟਰਾਂ ਵੱਲੋਂ ਧਰਨਾ ਲਗਾ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਜਾਮ ਕਰ ਦਿੱਤਾ ਗਿਆ ਹੈ।

ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਜਿਸਦੇ ਕਾਰਣ ਲੋਕਾਂ ਨੂੰ ਕਈ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ