ਧਰਨਾ ਦੇ ਰਹੇ ਕਿਸਾਨਾਂ ਉੱਤੇ ਸਕਾਰਪਿਓ ਚੜ੍ਹਾਉਣ ਦੀ ਕੋਸ਼ਿਸ਼
ਮੋਗਾ, 25 ਅਪ੍ਰੈਲ - ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ, ਜਦੋਂ ਖਖਰਾਣਾ ਮੰਡੀ ਵਿਚ ਲਿਫਟਿੰਗ ਨਾ ਹੋਣ ਕਾਰਨ ਧਰਨਾ ਦੇ ਰਹੇ ਕਿਸਾਨਾਂ ਉੱਤੇ ਇਕ ਰਾਹਗੀਰ ਨੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਦੱਸਿਆ ਕਿ ਇਕ ਅਣਪਛਾਤੇ ਸਕਾਰਪਿਓ ਸਵਾਰ ਵਲੋਂ ਧਰਨਾ ਲਗਾ ਕੇ ਬੈਠੇ ਕਿਸਾਨਾਂ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਮੌਕੇ ’ਤੇ ਹੜਕੰਪ ਮਚ ਗਿਆ। ਖੁਸ਼ਕਿਸਮਤੀ ਨਾਲ, ਕਿਸਾਨ ਇਸ ਘਟਨਾ ਵਿਚ ਵਾਲ ਵਾਲ ਬਚ ਗਏ ਅਤੇ ਵੱਡਾ ਹਾਦਸਾ ਹੋਣੋ ਟਲ ਗਿਆ। ਪਰ ਇਸ ਘਟਨਾ ਤੋਂ ਬਾਅਦ ਮੌਕੇ ’ਤੇ ਮੌਜੂਦ ਕਿਸਾਨਾਂ ਵਿਚ ਭਾਰੀ ਗੁੱਸਾ ਵੇਖਣ ਨੂੰ ਮਿਲਿਆ। ਕਿਸਾਨ ਆਗੂਆਂ ਨੇ ਇਸ ਘਟਨਾ ਨੂੰ ਆਪਣੀ ਜਾਨ ਨਾਲ ਖੇਡਣ ਵਾਲੀ ਕੋਸ਼ਿਸ਼ ਕਰਾਰ ਦਿੰਦਿਆਂ ਕੜੀ ਨਿੰਦਾ ਕੀਤੀ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
;
;
;
;
;
;
;
;