ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਢਾਈ ਕਰੋੜ ਦੀ ਹੈਰੋਇਨ ਅਤੇ ਪਾਕਿਸਤਾਨੀ ਡਰੋਨ ਬਰਾਮਦ
ਅਜਨਾਲਾ, (ਅੰਮ੍ਰਿਤਸਰ), 27 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ਼. ਜਵਾਨਾਂ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਇਕ ਪਾਕਿਸਤਾਨੀ ਡਰੋਨ ਅਤੇ ਢਾਈ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ਼. ਜਵਾਨਾਂ ਨੂੰ ਡਰੋਨ ਦੀ ਹਲਚਲ ਦਾ ਪਤਾ ਲੱਗਾ ਤਾਂ ਤੁਰੰਤ ਉਨ੍ਹਾਂ ਵਲੋਂ ਗੋਲੀਬਾਰੀ ਕੀਤੀ ਗਈ ਅਤੇ ਕੁਝ ਸਮੇਂ ਬਾਅਦ ਹੀ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਡਰੋਨ ਅਤੇ ਲਗਭਗ 535 ਗ੍ਰਾਮ ਹੈਰੋਇਨ ਬਰਾਮਦ ਹੋਈ I
;
;
;
;
;
;