JALANDHAR WEATHER

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੁਖਬੀਰ ਬਾਦਲ ਨੂੰ ਅਕਾਲ ਤਖਤ 'ਤੇ ਤਲਬ ਕਰਨ ਲਈ ਜਥੇਦਾਰ ਦੇ ਨਾਮ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਿੱਚ ਵਿਰੋਧੀ ਧਿਰ ਨਾਲ ਸੰਬੰਧਿਤ, ਖਾਸ ਕਰ ਅਕਾਲੀ ਦਲ ਪੁਨਰ ਸੁਰਜੀਤ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫਦ ਵੱਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਦੀ ਅਗਵਾਈ ਵਿੱਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਸਾਹਿਬ ਵਿਖੇ ਦੁਬਾਰਾ ਤਲਬ ਕਰਨ ਦੀ ਮੰਗ ਕੀਤੀ ਹੈ। ਮਾਸਟਰ ਕਾਹਨੇਕੇ ਨੇ ਦੱਸਿਆ ਕਿ ਪਿਛਲੇ ਦਿਨੀ 6 ਅਪ੍ਰੈਲ ਨੂੰ ਅਕਾਲੀ ਦਲ ਬਾਦਲ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਸਾਹਿਬ ਤੋਂ 2 ਦਸੰਬਰ 2024 ਨੂੰ ਜਾਰੀ ਹੋਏ ਹੁਕਮਨਾਮਿਆ ਨੂੰ ਸਾਜਿਸ਼ ਕਿਹਾ ਗਿਆ ਸੀ।

ਪੱਤਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੂੰ ਫੌਰੀ ਤਲਬ ਕਰਕੇ ਉਸ ਕੋਲੋਂ ਇਸ ਹੁਕਮਨਾਮੇ ਨੂੰ ਸਾਜਿਸ਼ ਕਹਿਣ ਦੇ ਸਬੂਤ ਮੰਗੇ ਜਾਣ ਅਤੇ ਜੇ ਗਲਤ ਬਿਆਨੀ ਕੀਤੀ ਹੈ ਤਾਂ ਉਸਨੂੰ ਪੰਥ ਵਿੱਚੋਂ ਛੇਕਿਆ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਵੀ ਜਵਾਬ ਤਲਬੀ ਕੀਤੀ ਜਾਵੇ ਕਿ ਉਹ ਅਕਾਲ ਤਖਤ ਸਾਹਿਬ ਦੀ ਪੰਜ ਪ੍ਰਧਾਨੀ ਪਰੰਪਰਾ ਦੀ ਤੌਹੀਨ ਕਿਸ ਮਜਬੂਰੀ ਤਹਿਤ ਸਹਿਣ ਕਰ ਗਏ। ਅਕਾਲੀ ਦਲ ਪੁਨਰ ਸੁਰਜੀਤ ਦੇ ਇਸ ਵਫਦ ਵਿੱਚ ਮਾਸਟਰ ਮਿੱਠੂ ਸਿੰਘ ਕਾਹਨੇਕੇ ਤੋਂ ਇਲਾਵਾ ਰਾਮਪਾਲ ਸਿੰਘ ਬਹਿਣੀਵਾਲ, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ, ਤੇਜਾ ਸਿੰਘ ਕਮਾਲਪੁਰ, ਨਿਰਮੈਲ ਸਿੰਘ ਜੌਲਾਂ ਆਦਿ ਸ਼ਾਮਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ