JALANDHAR WEATHER

ਕੈਬਨਿਟ ਮੰਤਰੀ ਖੁੱਡੀਆਂ ਨੇ 4.22 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਮਾਈਨਰ ਦਾ ਰੱਖਿਆ ਨੀਂਹ ਪੱਥਰ

ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ ((ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ ਖੇਤੀਬਾੜੀ ਅਤੇ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਦਿਉਣ ਖੇੜਾ ਵਿਖੇ ਨਿਊ ਅਬੁਲ ਖੁਰਾਣਾ ਮਾਈਨਰ ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਨਿਊ ਅਬੁਲ ਖੁਰਾਣਾ ਮਾਈਨਰ ਦੀ ਮੁੜ ਉਸਾਰੀ ਕਰਨ ਨਾਲ ਲੰਬੀ ਹਲਕੇ ਦੇ ਪਿੰਡ ਡੱਬਵਾਲੀ-ਰਹੂੜਿਆਂਵਾਲੀ, ਤੱਪਾ ਖੇੜਾ ਅਤੇ ਲਾਲ ਬਾਈ ਦੇ 8 ਮੋਘਿਆਂ ਰਾਹੀਂ ਖੇਤਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਸਰਕਾਰ ਵਲੋਂ ਇਸ ਮਾਈਨਰ ਤੋਂ ਨਿਕਲਣ ਵਾਲੇ 22 ਕਿਲੋਮੀਟਰ ਖਾਲਿਆਂ ਨੂੰ ਪੱਕਾ ਕਰਨ ਲਈ 4.22 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜਿੱਥੇ ਇਸ ਮਾਈਨਰ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ, ਉਥੇ ਹੀ ਪਾਣੀ ਦੀ ਸਮਰੱਥਾ ਵਧਾਉਣ ਲਈ ਇਸ ਨੂੰ ਚੋੜਾ ਤੇ ਡੂੰਘਾ ਵੀ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਹਰ ਇਨਸਾਨ ਨੂੰ ਪਾਣੀ ਬਚਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਪਾਣੀ ਦੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ,ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਹੈ ਤਾਂ ਜੋ ਟੇਲ 'ਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸ਼ਾਫ ਸੁਥਰਾ ਪਾਣੀ ਮੁਹੱਈਆ ਹੋ ਸਕੇ ਅਤੇ 75 ਫ਼ੀਸਦ ਪਾਣੀ ਨੂੰ ਹੁਣ ਵਰਤੋਂ ਵਿਚ ਲਿਆਦਾ ਗਿਆ ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸਤ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ ਤੇ ਦੇਸ਼ੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ