ਸੁਪਰੀਮ ਕੋਰਟ ਵਲੋਂ ਨਫ਼ਰਤ ਭਰੇ ਭਾਸ਼ਣ ਵਿਰੁੱਧ ਦਿਸ਼ਾ-ਨਿਰਦੇਸ਼ਾਂ ਅਤੇ ਸੁਰੱਖਿਆ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਖਾਰਜ
ਨਵੀਂ ਦਿੱਲੀ, 29 ਅਪ੍ਰੈਲ - ਸੁਪਰੀਮ ਕੋਰਟ ਨੇ ਨਫ਼ਰਤ ਭਰੇ ਭਾਸ਼ਣ ਵਿਰੁੱਧ ਦਿਸ਼ਾ-ਨਿਰਦੇਸ਼ਾਂ ਅਤੇ ਸੁਰੱਖਿਆ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਨਫ਼ਰਤ ਭਰੇ ਭਾਸ਼ਣਾਂ ਦੇ ਅਪਰਾਧ ਨਾਲ ਨਜਿੱਠਣ ਲਈ ਕਾਨੂੰਨ ਵਿਚ ਕੋਈ ਖਲਾਅ ਨਹੀਂ ਹੈ ਅਤੇ ਮੌਜੂਦਾ ਅਪਰਾਧਿਕ ਕਾਨੂੰਨ ਪਹਿਲਾਂ ਹੀ ਦੁਸ਼ਮਣੀ ਨੂੰ ਉਤਸ਼ਾਹਿਤ ਕਰਨ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਵਾਲੇ ਅਪਰਾਧਾਂ ਨੂੰ ਕਵਰ ਕਰਦੇ ਹਨ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕੇਂਦਰ ਲਈ ਇਹ ਵਿਚਾਰ ਕਰਨ ਲਈ ਖੁੱਲ੍ਹਾ ਹੈ ਕਿ ਕੀ ਸਮਾਜਿਕ ਤਬਦੀਲੀਆਂ ਦੇ ਮੱਦੇਨਜ਼ਰ ਢੁਕਵੇਂ ਸੋਧਾਂ ਲਿਆਉਣ ਲਈ ਕੋਈ ਬਦਲਾਅ ਜ਼ਰੂਰੀ ਹਨ।ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਨਫ਼ਰਤ ਭਰੇ ਭਾਸ਼ਣ ਅਤੇ ਅਫਵਾਹਾਂ ਫੈਲਾਉਣ ਨਾਲ ਸੰਬੰਧਿਤ ਮੁੱਦੇ ਸਿੱਧੇ ਤੌਰ 'ਤੇ ਭਾਈਚਾਰੇ ਅਤੇ ਸੰਵਿਧਾਨਕ ਵਿਵਸਥਾ ਨੂੰ ਪ੍ਰਭਾਵਤ ਕਰਦੇ ਹਨ।
;
;
;
;
;
;
;
;
;