JALANDHAR WEATHER

ਰੇਲਵੇ ਟਰੈਕ 'ਤੇ ਮਾੜੀਆਂ ਘਟਨਾਵਾਂ ਰੋਕਣ ਲਈ ਡਰੋਨਾਂ ਅਤੇ ਕੈਮਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ - ਰਵਨੀਤ ਬਿੱਟੂ

ਰਾਜਪੁਰਾ (ਪਟਿਆਲਾ), 29 ਅਪ੍ਰੈਲ (ਰਣਜੀਤ ਸਿੰਘ) - ਰਾਜਪੁਰਾ ਅੰਬਾਲਾ ਰੇਲਵੇ ਮਾਰਗ 'ਤੇ ਧਮਾਕੇ ਵਾਲੀ ਥਾਂ ਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਇਸ ਧਮਾਕੇ ਨੂੰ ਬਹੁਤ ਹੀ ਜ਼ਿਆਦਾ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਰੇਲਵੇ ਟਰੈਕਾਂ 'ਤੇ ਡਰੋਨਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਕੈਮਰੇ ਲਾਏ ਜਾਣਗੇ । ਉਨ੍ਹਾਂ ਕਿਹਾ ਕਿ ਰਾਤ ਸਮੇਂ ਕੈਮਰੇ ਕੰਮ ਨਹੀਂ ਕਰਦੇ ਇਸ ਦੇ ਨਾਲ ਨਾਲ ਪੂਰੀ ਤਰਾਂ ਚੌਕਸੀ ਵਰਤੀ ਜਾਵੇਗੀ ਅਤੇ ਭਵਿੱਖ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਕੱਲ ਪੰਜਾਬ ਵਿਚ ਕਣਕ ਦਾ ਸੀਜ਼ਨ ਜ਼ੋਰਾਂ 'ਤੇ ਹੈ ਅਤੇ ਕਣਕ ਦੀ ਲੋਡਿੰਗ ਲਈ ਰੇਲਵੇ ਟਰੈਕ ਦਾ ਸਹਾਰਾ ਲਿਆ ਜਾਂਦਾ ਹੈ। ਇਸ ਲਈ ਇਸ ਪਿੱਛੇ ਇਹ ਵੀ ਮਨਸ਼ਾ ਹੋ ਸਕਦੀ ਹੈ ਕਿ ਇਸ ਨੂੰ ਉਡਾ ਕੇ ਪੰਜਾਬ ਵਿਚ ਕਣਕ ਦੇ ਸੀਜ਼ਨ ਨੂੰ ਪੈਨਿਕ ਬਣਾਇਆ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਵੀ ਕਿਹਾ ਕਿ ਇਹੋ ਜਿਹੇ ਮਾਮਲੇ ਵਿਚ ਪੁਲਿਸ ਅਤੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਹੋਰ ਵੀ ਕਾਫੀ ਜ਼ਿਆਦਾ ਤਿੱਖੀ ਸ਼ਬਦਾਵਲੀ ਇਸਤੇਮਾਲ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ