ਆਸਟ੍ਰੇਲੀਆ ਨੇ 15 ਭਾਰਤੀਆਂ ਨੂੰ ਕੀਤਾ ਡਿਪੋਰਟ, ਜਿਨ੍ਹਾਂ ’ਚ 11 ਪੰਜਾਬੀ- ਮੁੱਖ ਮੰਤਰੀ ਮਾਨ
ਚੰਡੀਗੜ੍ਹ, 29 ਅਪ੍ਰੈਲ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਪ੍ਰੈਸ ਕਾਨਫ਼ੰਰਸ ਕੀਤੀ ਗਈ। ਇਸ ਵਿਚ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ 11 ਪੰਜਾਬੀ ਭਾਰਤ ਆ ਰਹੇ ਹਨ। ਇਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਦਿੱਲੀ ਵਿਚ ਉਨ੍ਹਾਂ ਨੂੰ ਲੈਣ ਜਾ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਸੂਚੀ ਵਿਚ ਸਿਰਫ਼ ਉਨ੍ਹਾਂ ਦੇ ਗ੍ਰਹਿ ਰਾਜ ਪੰਜਾਬ ਨੂੰ ਹੀ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਲ 15 ਲੋਕ ਹਨ। ਇਨ੍ਹਾਂ ਵਿਚੋਂ ਦੋ ਤੇਲੰਗਾਨਾ ਤੋਂ, ਇਕ ਹਰਿਆਣਾ ਤੋਂ ਅਤੇ ਦੋ ਉੱਤਰਾਖੰਡ ਤੋਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਪਹੁੰਚਣਗੇ, ਪੂਰੀ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਜ਼ਿੰਮੇਵਾਰ ਹੋਵੇਗਾ ਉਸ 'ਤੇ ਮੁਕੱਦਮਾ ਚਲਾਇਆ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਉਹ ਵਿਧਾਨ ਸਭਾ ’ਚ ਫਲੋਰ ਟੈਸਟ ਕਰਵਾਉਣ ਲਈ ਤਿਆਰ ਹਨ ਤੇ ਲੋੜ ਪੈਣ ’ਤੇ ਵਿਸ਼ਵਾਸ ਮਤਾ ਵੀ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਤੋੜਨ ਵਾਲਿਆਂ ਨੂੰ ਗੱਦਾਰ ਹੀ ਕਿਹਾ ਜਾਂਦਾ ਹੈ।
ਝੋਨੇ ਦੀ ਲਵਾਈ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 1 ਜੂਨ ਤੋਂ ਲਵਾਈ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
;
;
;
;
;
;
;
;
;