ਬਿਜਲੀ ਕੱਟਾ ਵਿਰੁੱਧ ਅਕਾਲੀ ਆਗੂ ਵਰਦੇਵ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਹਰ ਸਹਾਏ ਵਿਖੇ ਰੋਸ ਪ੍ਰਦਰਸ਼ਨ
ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 30 ਅਪ੍ਰੈਲ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਪੰਜਾਬ ਅੰਦਰ ਬੇਲੋੜੇ ਤੇ ਘੰਟਿਆਂ ਬੱਧੀ ਲਾਏ ਜਾ ਰਹੇ ਬਿਜਲੀ ਕੱਟਾ ਨੂੰ ਲੈ ਕੇ ਲੋਕਾਂ ਦਾ ਜਿਊਣਾ ਮੁਸ਼ਕਿਲ ਹੋਇਆ ਪਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਐਲਾਨ ਮੁਤਾਬਕ ਹਲਕਾ ਗੁਰੂ ਹਰ ਸਹਾਏ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰ ਸਹਾਏ ਵਿਖੇ ਉਪ ਮੰਡਲ ਮੈਜਿਸਟਰੇਟ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਵਰਕਰਾਂ ਸਮੇਤ ਵੱਡੀ ਗਿਣਤੀ ’ਚ ਲੋਕ ਇਕੱਠੇ ਹੋਏ। ਇਸ ਸੰਬੰਧੀ ਹਲਕਾ ਗੁਰੂ ਹਰ ਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਨੇ ਸਖ਼ਤ ਗਰਮੀ ਦੌਰਾਨ ਪਿੰਡਾਂ ਸਮੇਤ ਸ਼ਹਿਰਾਂ ਨੂੰ ਪੂਰੀ ਬਿਜਲੀ ਨਾ ਦੇ ਕੇ ਤੰਗ ਪਰੇਸ਼ਾਨ ਕੀਤਾ ਹੋਇਆ ਹੈ। ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਨੂੰ ਬਿਜਲੀ ਪੱਖੋ ਸਰਪ੍ਰਸਤ ਸੂਬਾ ਬਣਾਇਆ ਗਿਆ ਸੀ, ਵਾਧੂ ਬਿਜਲੀ ਪੈਦਾ ਕਰਕੇ ਲੋਕਾਂ ਨੂੰ ਸਹੂਲਤ ਦਿੱਤੀ ਗਈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਜਲੀ ਨਾ ਦੇ ਕੇ ਆਮ ਲੋਕਾਂ, ਦੁਕਾਨਦਾਰਾਂ, ਵਰਕਸ਼ਾਪਾਂ, ਇੰਡਸਟਰੀਜ਼ ਅਤੇ ਜਿਨ੍ਹਾਂ ਦੁਕਾਨਦਾਰਾਂ ਦੀ ਰੋਜ਼ੀ ਰੋਟੀ ਬਿਜਲੀ ਦੇ ਕੰਮਾਂ ਨਾਲ਼ ਚਲਦੀ ਹੈ, ਉਨ੍ਹਾਂ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਿਸੇ ਵੀ ਵਰਗ ਨੂੰ ਕੋਈ ਘਾਟ ਨਹੀਂ ਰਹੀ, ਪਹਿਲ ਦੇ ਅਧਾਰ ’ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਅਤੇ ਪਿੰਡ ਸ਼ਹਿਰ ਵਿਕਾਸ ਦੇ ਕੰਮ ਕਰਵਾਏ ਪਰ ਮੌਜੂਦਾ ਸਰਕਾਰ ਸਮੇਂ ਵਿਕਾਸ ਕਾਰਜ ਠੱਪ ਪਏ ਹਨ।
;
;
;
;
;
;
;
;