ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੱਦੀ ਪਿੰਡ ਸਤੌਜ ਵਿਖੇ 14.63 ਕਰੋੜ ਰੁਪਏ ਦੇ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
ਧਰਮਗੜ੍ਹ (ਸੰਗਰੂਰ), 30 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫ਼ੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿਚ 4.38 ਏਕੜ ਵਿਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ।
ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।" ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਅਤੇ ਖਿਡਾਰੀਆਂ ਲਈ ਪਵੀਲੀਅਨ ਅਤੇ ਬਹੁ-ਮੰਤਵੀ ਇਨਡੋਰ ਸਪੋਰਟਸ ਹਾਲ ਹੋਵੇਗਾ।"
ਉਨ੍ਹਾਂ ਅੱਗੇ ਕਿਹਾ, “ਇਹ ਪ੍ਰਾਜੈਕਟ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਵਿਚ ਮਦਦ ਕਰੇਗਾ ਅਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ਵਿਚ ਮਦਦ ਕਰੇਗਾ। ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।"
;
;
;
;
;
;
;
;