JALANDHAR WEATHER

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਸੁੰਦਰ ਦੀਪਮਾਲਾ

ਅੰਮ੍ਰਿਤਸਰ, 30 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅੱਜ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਵਲੋਂ ਸੁੰਦਰ ਦੀਪਮਾਲਾ ਕੀਤੀ ਗਈ ਹੈ। ਬਿਜਲਈ ਦੀਪਮਾਲਾ ਦੇ ਨਾਲ-ਨਾਲ ਸੰਗਤਾਂ ਵਲੋਂ ਰਵਾਇਤੀ ਦੇਸੀ ਘਿਓ ਦੇ ਦੀਵਿਆਂ ਨਾਲ ਵੀ ਦੀਪਮਾਲਾ ਕੀਤੀ ਜਾ ਰਹੀ ਹੈ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ